ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦੇ ਜੋੜ ਮੇਲੇ ਦੀ ਸ਼ੁਰੂਆਤ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦੇ ਜੋੜ ਮੇਲੇ ਦੀ ਸ਼ੁਰੂਆਤ
Publish Date: Fri, 30 Oct 2026 04:35 PM (IST)
Updated Date: Fri, 30 Oct 2026 04:37 PM (IST)
ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਨੇ ਕੀਤੀ ਅਰਦਾਸ, 1 ਨਵੰਬਰ ਤਕ ਚੱਲਣਗੇ ਧਾਰਮਿਕ ਸਮਾਗਮ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਦਰੋਂ ਘਰੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦਾ ਸਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਮਹਾਂਪੁਰਸ਼ ਸੰਤ ਬਾਬਾ ਸੋਹਣ ਸਿੰਘ ਜੀ ਤੇ ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਅਤੇ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਸ਼ੁਰੂਆਤ ਹੋਈ। ਇਸ ਮੌਕੇ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੋੜ ਮੇਲੇ ਦੇ ਸਮਾਗਮ 1 ਨਵੰਬਰ ਤਕ ਜਾਰੀ ਰਹਿਣਗੇ। ਸ਼ਾਮ ਨੂੰ ਕੀਰਤਨ ਦਰਬਾਰ ਹੋਏਗਾ, 1 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਦੀਵਾਨ ਸਜਣਗੇ, ਜਿਸ ’ਚ ਕਥਾ-ਕੀਰਤਨ ਹੋਵੇਗਾ ਤੇ ਢਾਡੀ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਉਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ’ਚ ਸਤਿਕਾਰਯੋਗ ਸਿੰਘ ਸਾਹਿਬਾਨ, ਦਲਾਂ ਅਤੇ ਪੰਥਾਂ ਦੇ ਜਥੇਦਾਰ ਸਾਹਿਬਾਨ ਅਤੇ ਸੰਤ-ਮਹਾਂਪੁਰਸ਼ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਮੇਲੇ ਦੌਰਾਨ ਨਾਮਵਰ ਕਬੱਡੀ ਟੀਮਾਂ ਵਿਚਕਾਰ ਮੈਚ ਹੋਣਗੇ। ਇਸ ਦੌਰਾਨ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੁੱਟ ਵਰਤਣਗੇ ਅਤੇ ਸ਼ਰਦਾਈ ਦਾ ਲੰਗਰ ਚੱਲੇਗਾ। ਉਨ੍ਹਾਂ ਦੱਸਿਆ ਕਿ ਬਾਹਰੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਛਾਉਣੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਖੂਹ ’ਤੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਥੇ ਸੰਗਤਾਂ ਲਈ ਲੰਗਰ ਭੰਡਾਰਾ ਵੀ ਨਿਰੰਤਰ ਵਰਤਾਇਆ ਜਾਵੇਗਾ। ਇਸ ਮੌਕੇ ਬਾਬਾ ਪ੍ਰੇਮ ਸਿੰਘ, ਬਾਬਾ ਚਰਨਜੀਤ ਸਿੰਘ, ਕੁਲਦੀਪ ਸਿੰਘ ਬੇਗੇਪੁਰ, ਭਾਈ ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਮਿੰਟੂ ਮਾਹੀ, ਗਿਆਨੀ ਜਗਬੀਰ ਸਿੰਘ ਹਜ਼ੂਰੀ ਕਥਾ ਵਾਚਕ, ਕਾਮਰੇਡ ਕਿਰਪਾਲ ਸਿੰਘ ਬੁੱਟਰ, ਬਾਬਾ ਪ੍ਰਗਟ ਸਿੰਘ, ਸੂਰਜ ਪ੍ਰਤਾਪ ਸਿੰਘ, ਜਥੇਦਾਰ ਕਰਤਾਰ ਸਿੰਘ, ਮਹਾਂ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਹਰਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਛੀਨਾ, ਹਰਜੀਤ ਸਿੰਘ ਸੇਦੋਂ, ਨਿਸ਼ਾਨ ਸਿੰਘ ਬੁੱਟਰ, ਰਾਜਦੀਪ ਸਿੰਘ ਬੁੱਟਰ, ਗੁਰਦੀਪ ਸਿੰਘ ਮੱਲਾ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।