ਏਐੱਸਆਈ ਗੁਰਮੀਤ ਸਿੰਘ ਚੌਕੀ ਤੂਤ ਦੇ ਇੰਚਾਰਜ਼ ਨਿਯੁਕਤ ਏਐੱਸਆਈ ਗੁਰਮੀਤ ਸਿੰਘ ਚੌਂਕੀ ਤੂਤ ਦੇ ਇੰਚਾਰਜ਼ ਨਿਯੁਕਤ
Publish Date: Fri, 30 Oct 2026 06:21 PM (IST)
Updated Date: Fri, 30 Oct 2026 06:22 PM (IST)
ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ ਘਰਿਆਲਾ : ਥਾਣਾ ਸਦਰ ਪੱਟੀ ਅਧੀਨ ਆਉਂਦੀ ਚੌਕੀ ਤੂਤ ਦੇ ਨਵ-ਨਿਯੁਕਤ ਇੰਚਾਰਜ ਗੁਰਮੀਤ ਸਿੰਘ ਨੇ ਚਾਰਜ ਸੰਭਾਲਦਿਆਂ ਦਫ਼ਤਰੀ ਕੰਮ ਕਾਜ ਆਰੰਭ ਕਰ ਦਿੱਤਾ ਹੈ। ਏਐੱਸਆਈ ਗੁਰਮੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਚੌਕੀ ਤੂਤ ਅਧੀਨ ਆਉਂਦੇ ਪਿੰਡਾਂ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣਾ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਇਸ ਮੌਕੇ ਉਨ੍ਹਾਂ ਨੇ ਇਲਾਕੇ ਅੰਦਰ ਮੌਜੂਦ ਬੁਰੇ ਕੰਮ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਕਿਹਾ ਕਿ ਜੇਕਰ ਉਹ ਪੰਜਾਬ ਸਰਕਾਰ ਦੁਆਰਾ ਖੋਲ੍ਹੇ ਗਏ ਨਸ਼ਾ ਮੁਕਤੀ ਕੇਂਦਰਾਂ ’ਚ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ’ਚ ਆਉਣਾ ਚਾਹੁੰਦੇ ਹਨ ਤਾਂ ਪੁਲਿਸ ਪ੍ਰਸ਼ਾਸਨ ਉਨ੍ਹਾਂ ਦਾ ਪੂਰਨ ਰੂਪ ’ਚ ਸਾਥ ਦੇਵੇਗਾ। ਚੌਕੀ ਇੰਚਾਰਜ ਨੇ ਕਿਹਾ ਕਿ ਉਨ੍ਹਾਂ ਨੂੰ ਐੱਸਐੱਸਪੀ ਸੁਰੇਂਦਰ ਲਾਂਬਾ ਤੇ ਸਬ ਡਵੀਜ਼ਨ ਪੱਟੀ ਦੇ ਡੀਐੱਸਪੀ ਰਵੀ ਸ਼ੇਰ ਸਿੰਘ ਵੱਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਸੁਰੱਖਿਅਤ ਬਣਾਉਣ ਲਈ ਸ਼ੱਕੀ ਵਿਅਕਤੀਆਂ ’ਤੇ ਸਮਾਜ ਵਿਰੋਧੀ ਅਨਸਰਾਂ ਦੀ ਇਤਲਾਹ ਤੁਰੰਤ ਦੇਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸੀ ਜਾ ਸਕੇ।