ਕੋਟ ਧਰਮ ਚੰਦ ਖੁਰਦ ਦੇ ਸੈਂਕੜੇ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ ਕੋਟ ਧਰਮ ਚੰਦ ਖੁਰਦ ਦੇ ਸੈਂਕੜੇ ਪਰਿਵਾਰ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਚ ਸ਼ਾਮਿਲ
Publish Date: Sat, 31 Oct 2026 04:31 PM (IST)
Updated Date: Sat, 31 Oct 2026 04:34 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਧਰਮ ਚੰਦ ਖੁਰਦ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸੈਂਕੜੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਸਾਬਕਾ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਪ੍ਰਤੀ ਭਰੋਸਾ ਪ੍ਰਗਟਾਉਂਦਿਆਂ ਵੱਡੀ ਗਿਣਤੀ ’ਚ ਪਰਿਵਾਰਾਂ ਦਾ ਕਾਂਗਰਸ ਨਾਲ ਜੁੜਨਾ ਹਲਕੇ ਦੀ ਸਿਆਸਤ ਵਿਚ ਅਹਿਮ ਘਟਨਾ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਦਰਬਾਰਾ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਮਨਜੀਤ ਸਿੰਘ ਸਿੱਕੀ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਅਤੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਨਵੇਂ ਪਰਿਵਾਰਾਂ ਨੂੰ ਪਾਰਟੀ ਲਈ ਸ਼ੁਭ ਸੰਕੇਤ ਦੱਸਿਆ ਗਿਆ। ਇਸ ਵੱਡੀ ਸ਼ਮੂਲੀਅਤ ’ਚ ਕਾਂਗਰਸੀ ਆਗੂ ਦਰਬਾਰਾ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਮੈਂਬਰ ਪੰਚਾਇਤ ਸੁਰਜੀਤ ਸਿੰਘ, ਸੁਰਜੀਤ ਸਿੰਘ ਰਾਜੂ, ਹਰਜੀਤ ਸਿੰਘ ਬਾਠ, ਸਾਬਕਾ ਸਰਪੰਚ ਜਸਵੰਤ ਸਿੰਘ, ਸਵਿੰਦਰ ਸਿੰਘ, ਦਿਲਬਾਗ ਸਿੰਘ ਅਤੇ ਰਣਜੀਤ ਸਿੰਘ ਸਮੇਤ ਹੋਰ ਸਾਥੀਆਂ ਦੇ ਵਿਸ਼ੇਸ਼ ਯਤਨਾਂ ਸਦਕਾ ਕਾਂਗਰਸ ਪਰਿਵਾਰ ’ਚ ਵੱਡਾ ਵਾਧਾ ਹੋਇਆ। ਕਾਂਗਰਸ ’ਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਸਾਥੀਆਂ ਵਿਚ ਲਖਵਿੰਦਰ ਸਿੰਘ, ਜੋਬਨ ਸਿੰਘ, ਪ੍ਰਿੰਸ ਸਿੰਘ, ਅੰਮ੍ਰਿਤ ਸਿੰਘ, ਜੱਗੀ ਸਿੰਘ ਹਲਵਾਈ, ਟਹਿਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ, ਸੁਖਰਾਜ ਸਿੰਘ, ਬਾਬਾ ਮੰਗਲ ਸਿੰਘ, ਤਰਲੋਕ ਸਿੰਘ, ਲੱਖਾ ਸਿੰਘ ਚੌਧਰੀ, ਇੰਦਰਜੀਤ ਸਿੰਘ, ਮੁਖਤਾਰ ਸਿੰਘ ਲੰਬੜਦਾਰ, ਜਸਵਿੰਦਰ ਸਿੰਘ ਜੱਸਾ, ਸੁਖਦੇਵ ਸਿੰਘ ਜੇਠੂਵਾਲੀਏ, ਸੁਰਜੀਤ ਸਿੰਘ ਬਾਠ, ਹਰਜਿੰਦਰ ਸਿੰਘ ਮਿਸਤਰੀ, ਸਤਨਾਮ ਸਿੰਘ, ਨਿਰਵੈਲ ਸਿੰਘ, ਜਸਬੀਰ ਸਿੰਘ ਬੱਬੀ ਅਤੇ ਗੁਰਭੇਜ ਸਿੰਘ ਕਾਲਾ ਸਮੇਤ ਹੋਰ ਅਨੇਕਾਂ ਸਾਥੀ ਸ਼ਾਮਿਲ ਹਨ। ਪਿੰਡ ਵਾਸੀਆਂ ਦੀ ਇਸ ਵੱਡੀ ਸ਼ਮੂਲੀਅਤ ਨੇ ਇਹ ਸੰਦੇਸ਼ ਦਿੱਤਾ ਹੈ ਕਿ ਹਲਕਾ ਖਡੂਰ ਸਾਹਿਬ ’ਚ ਕਾਂਗਰਸ ਪਾਰਟੀ ਦਾ ਜਨ-ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਰਮਨਜੀਤ ਸਿੰਘ ਸਿੱਕੀ ਨਾਲ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਾਂਝ ਪਾਰਟੀ ਦੇ ਹੌਸਲੇ ਨੂੰ ਹੋਰ ਬੁਲੰਦ ਕਰ ਰਹੀ ਹੈ। ਸਿੱਕੀ ਦੇ ਹੱਕ ’ਚ ਵਧਦਾ ਲੋਕਾਂ ਦਾ ਪਿਆਰ, ਕਾਂਗਰਸ ਦੀ ਮਜ਼ਬੂਤੀ ਦਾ ਅਧਾਰ ਬਣ ਰਿਹਾ ਹੈ।