ਸੂਬੇ ’ਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ - ਚੇਅਰਮੈਨ ਰਣਜੀਤ ਸਿੰਘ ਚੀਮਾ ਸੂਬੇ ’ਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ - ਚੇਅਰਮੈਨ ਰਣਜੀਤ ਸਿੰਘ ਚੀਮਾ
Publish Date: Sat, 31 Oct 2026 04:39 PM (IST)
Updated Date: Sat, 31 Oct 2026 04:41 PM (IST)
ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਕੀਤੀ ਸ਼ਲਾਘਾ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਜਲ ਸਰੋਤ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ ਤੇ ਲੋਕ ਭਲਾਈ ਨਾਲ ਜੁੜੇ ਖੇਤਰਾਂ ’ਚ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ, ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦੇਣ ਤੇ ਸਿਹਤ ਸੇਵਾਵਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਮਹੱਤਵਪੂਰਨ ਹਨ। ਇਸੇ ਤਰ੍ਹਾਂ ਬਿਜਲੀ ਸਹੂਲਤ, ਆਮ ਆਦਮੀ ਕਲੀਨਿਕਾਂ ਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਸਰਕਾਰ ਦੇ ਫ਼ੈਸਲਿਆਂ ਦਾ ਵੀ ਉਨ੍ਹਾਂ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਤੇ ਸਿੰਜਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਜਲ ਸਰੋਤ ਨਿਗਮ ਦੇ ਚੇਅਰਮੈਨ ਵਜੋਂ ਉਨ੍ਹਾਂ ਕਿਹਾ ਕਿ ਪਾਣੀ ਦੀ ਸੁਚੱਜੀ ਵਰਤੋਂ, ਨਹਿਰੀ ਪ੍ਰਬੰਧਾਂ ’ਚ ਸੁਧਾਰ ਤੇ ਕਿਸਾਨਾਂ ਦੇ ਖੇਤਾਂ ਤਕ ਪਾਣੀ ਪਹੁੰਚਾਉਣ ਵਰਗੇ ਮੁੱਦੇ ਅਹਿਮ ਹਨ। ਉਨ੍ਹਾਂ ਅਨੁਸਾਰ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਕਿਸਾਨਾਂ ਨੂੰ ਸਹੂਲਤਾਂ ਦੇਣਾ ਹਰ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਚੀਮਾ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਸਰਕਾਰ ਤਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮੁੜ ਪੰਜਾਬ ’ਚ ਸਰਕਾਰ ਬਣਾਏਗੀ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਦੇ ਕੰਮਾਂ ਤੇ ਲੋਕ ਭਲਾਈ ਦੀਆਂ ਯੋਜਨਾਵਾਂ ਦੇ ਆਧਾਰ ’ਤੇ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ’ਚ ਲੋਕਾਂ ਸਾਹਮਣੇ ਆਪਣਾ ਰਿਪੋਰਟ ਕਾਰਡ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਯਤਨਸ਼ੀਲ ਹੈ।