ਸਭਰਾ ’ਚ ਜੱਸਾ ਪੱਟੀ ਦੇ ਹੱਕ ’ਚ ਵਿਸ਼ਾਲ ਰੈਲੀ, ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਭਰੀ ਹਾਜ਼ਰੀ ਸਭਰਾ ’ਚ ਜੱਸਾ ਪੱਟੀ ਦੇ ਹੱਕ ’ਚ ਵਿਸ਼ਾਲ ਰੈਲੀ, ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਭਰੀ ਹਾਜ਼ਰੀ
Publish Date: Sat, 31 Oct 2026 05:06 PM (IST)
Updated Date: Sat, 31 Oct 2026 05:08 PM (IST)
ਕੁਸ਼ਤੀ ਦੇ ਦੰਗਲ ਵਾਂਗ ਸਿਆਸਤ ਦੇ ਦੰਗਲ ’ਚ ਵੀ ਪੱਟੀ ਦਾ ਨਾਂ ਚਮਕਾਵਾਂਗਾ: ਜਸਕੰਵਰ ਸਿੰਘ ਜੱਸਾ ਪੱਟੀ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਵਿਧਾਨ ਸਭਾ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਤਹਿਤ ਪਿੰਡ ਸਭਰਾ ਦੇ ਗੁਰਦੁਆਰਾ ਕਿਲ੍ਹਾ ਸਾਹਿਬ ਜੀ, ਸ਼ਹੀਦ ਸ਼ਾਮ ਸਿੰਘ ਅਟਾਰੀ ਜੀ ਵਿਖੇ ਸਰਪੰਚ ਅਵਤਾਰ ਸਿੰਘ ਸਭਰਾ, ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਆਗੂਆਂ ਦੀ ਅਗਵਾਈ ਹੇਠ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੇ ਹੱਕ ’ਚ ਵਿਸ਼ਾਲ ਰੈਲੀ ਕੀਤੀ ਗਈ। ਪ੍ਰਬੰਧਕਾਂ ਅਨੁਸਾਰ ਇਸ ਇਕੱਠ ਵਿਚ ਇਕ ਹਜ਼ਾਰ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਕਿਰਪਾ ਅਤੇ ਲੋਕਾਂ ਦੇ ਪਿਆਰ ਸਦਕਾ ਉਨ੍ਹਾਂ ਨੇ ਕੁਸ਼ਤੀ ਦੇ ਦੰਗਲਾਂ ’ਚ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਵਿਚ ਜਿੱਤਾਂ ਹਾਸਿਲ ਕਰਕੇ ਪੱਟੀ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ’ਚ ਨਾ ਤਾਂ ਪੈਸਾ ਕਮਾਉਣ ਆਏ ਹਨ ਅਤੇ ਨਾ ਹੀ ਸ਼ੋਹਰਤ ਹਾਸਿਲ ਕਰਨ ਲਈ, ਕਿਉਂਕਿ ਸੰਗਤ ਨੇ ਉਨ੍ਹਾਂ ਨੂੰ ਪਹਿਲਾਂ ਹੀ ਬਹੁਤ ਮਾਣ-ਸਤਿਕਾਰ ਦਿੱਤਾ ਹੈ। ਜੱਸਾ ਪੱਟੀ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਕੁਸ਼ਤੀ ਦੇ ਅਖਾੜਿਆਂ ’ਚ ਪੱਟੀ ਦਾ ਨਾਂ ਚਮਕਾਇਆ ਹੈ, ਉਸੇ ਤਰ੍ਹਾਂ ਰਾਜਨੀਤੀ ਦੇ ਦੰਗਲ ਵਿਚ ਵੀ ਪੱਟੀ ਹਲਕੇ ਦਾ ਨਾਂ ਰੌਸ਼ਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਲਕੇ ਤੇ ਪੰਜਾਬ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਰਪੰਚ ਅਵਤਾਰ ਸਿੰਘ ਸਭਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਜੱਸਾ ਪੱਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿਯਮਾਂ ਅਧੀਨ ਪੱਟੀ ਹਲਕੇ ਵਿਚ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ ’ਚ ਉਤਸ਼ਾਹ ਹੈ। ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਨੇ ਪਾਰਟੀ ਪ੍ਰਤੀ ਉਨ੍ਹਾਂ ਦੇ ਸਮਰਥਨ ਨੂੰ ਦਰਸਾਇਆ ਹੈ। ਜੱਸਾ ਪੱਟੀ ਨੇ ਪਿੰਡ ਸਭਰਾ ਦੇ ਸਰਪੰਚ, ਪੰਚਾਇਤ ਮੈਂਬਰਾਂ, ਮੋਹਤਬਰਾਂ ਅਤੇ ਸਮੂਹ ਸੰਗਤ ਦਾ ਵਿਸ਼ਾਲ ਇਕੱਠ ਕਰਨ ਅਤੇ ਪਿਆਰ ਤੇ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਕਵਲਪ੍ਰੀਤ ਸਿੰਘ ਕੌਸਲਰ, ਮੈਂਬਰ ਪੰਚਾਇਤ ਕਾਰਜ ਸਿੰਘ, ਸੀਨੀਅਰ ਆਗੂ ਸ਼ਰਨਜੀਤ ਸਿੰਘ ਭੂਰਾ, ਮੈਂਬਰ ਪੰਚਾਇਤ ਹਰਪ੍ਰੀਤ ਸਿੰਘ ਬੱਬਰ, ਗੁਰਮੀਤ ਸਿੰਘ ਗੀਤਾ ਗੱਗੜ, ਡਾ. ਬਲਵਿੰਦਰ ਸਿੰਘ, ਅਮਨਦੀਪ ਸਿੰਘ ਮੈਂਬਰ, ਜਗਜੀਤ ਸਿੰਘ ਕਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਅਮਰੀਕ ਸਿੰਘ ਫੌਜੀ, ਵਰਿੰਦਰ ਸਿੰਘ ਮੈਂਬਰ ਪੰਚਾਇਤ, ਬਾਬਾ ਅਮਰ ਸਿੰਘ, ਬਾਬਾ ਅਮਨਦੀਪ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।