- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦੇ ਸਾਲਾਨਾ ਜੋੜ ਮੇਲੇ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਨਤਮਸਤਕ

ਜੱਸਾ ਪੱਟੀ ਨੇ ਸਾਥੀਆਂ ਸਮੇਤ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ’ਚ ਭਰੀ ਹਾਜ਼ਰੀ, ਅੱਜ ਹੋਣਗੇ ਕਬੱਡੀ ਮੁਕਾਬਲੇ, ਘੋੜ-ਦੌੜ, ਨੇਜ਼ੇਬਾਜ਼ੀ ਤੇ ਗਤਕੇ ਦੇ ਜੌਹਰ, ਸੰਤ ਬਾਬਾ ਅਵਤਾਰ ਸਿੰਘ ਨੇ ਦਿੱਤੀ ਜਾਣਕਾਰੀ
ਬੱਲੂ ਮਹਿਤਾ, •ਪੰਜਾਬੀ ਜਾਗਰਣ
ਪੱਟੀ : ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦਾ ਸਾਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਮਹਾਂਪੁਰਸ਼ ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਅਤੇ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਜੋੜ ਮੇਲੇ ਦੇ ਦੂਜੇ ਦਿਨ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਪਾਸੋਂ ਅਸੀਸਾਂ ਪ੍ਰਾਪਤ ਕੀਤੀਆਂ।
ਇਸ ਤੋਂ ਇਲਾਵਾ ਛਾਉਣੀ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਖੂਹ ਵਿਖੇ ਦਲ ਪੰਥ ਦੇ ਪੰਡਾਲ ਸਜਾਏ ਗਏ ਹਨ। ਬਾਹਰੋਂ ਆਉਣ ਵਾਲੀਆਂ ਸੰਗਤਾਂ ਦੇ ਰਹਿਣ-ਸਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੇਲੇ ਦੌਰਾਨ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ ਅਤੇ ਸ਼ਰਦਾਈ ਦਾ ਲੰਗਰ ਵੀ ਲਗਾਇਆ ਗਿਆ ਹੈ।
ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਉਪਰੰਤ ਦੀਵਾਨ ਸਜਣਗੇ, ਜਿਸ ’ਚ ਕਥਾ-ਕੀਰਤਨ ਤੇ ਢਾਡੀ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ।
ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹਾਥੀਆਂ ਅਤੇ ਘੋੜਿਆਂ ਸਮੇਤ ਗੁਰਦੁਆਰਾ ਭੱਠ ਸਾਹਿਬ ਜੀ ਦੀ ਪਰਿਕਰਮਾ ਕਰਨ ਉਪਰੰਤ ਛਾਉਣੀ ਦਲ ਬਾਬਾ ਬਿਧੀ ਚੰਦ ਜੀ ਵਿਖੇ ਕਬੱਡੀ ਮੁਕਾਬਲੇ, ਘੋੜ-ਦੌੜ, ਨੇਜ਼ੇਬਾਜ਼ੀ ਅਤੇ ਨਿਹੰਗ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਇਨ੍ਹਾਂ ਰਵਾਇਤੀ ਖੇਡਾਂ ਨੂੰ ਦੇਖਣ ਲਈ ਵੱਡੀ ਗਿਣਤੀ ’ਚ ਸੰਗਤ ਦੇ ਪੁੱਜਣ ਦੀ ਉਮੀਦ ਹੈ।
ਇਸ ਮੌਕੇ ਬਾਬਾ ਪ੍ਰੇਮ ਸਿੰਘ, ਬਾਬਾ ਚਰਨਜੀਤ ਸਿੰਘ, ਕੁਲਦੀਪ ਸਿੰਘ ਬੇਗੇਪੁਰ, ਭਾਈ ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਮਿੰਟੂ ਮਾਹੀ, ਗਿਆਨੀ ਜਗਬੀਰ ਸਿੰਘ ਹਜ਼ੂਰੀ ਕਥਾ ਵਾਚਕ, ਕਾਮਰੇਡ ਕਿਰਪਾਲ ਸਿੰਘ ਬੁੱਟਰ, ਬਾਬਾ ਪ੍ਰਗਟ ਸਿੰਘ, ਸੂਰਜ ਪ੍ਰਤਾਪ ਸਿੰਘ, ਜਥੇਦਾਰ ਕਰਤਾਰ ਸਿੰਘ, ਮਹਾਂ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਹਰਜਿੰਦਰ ਸਿੰਘ ਢਿੱਲੋਂ, ਤੇਜਿੰਦਰ ਸਿੰਘ ਛੀਨਾ, ਹਰਜੀਤ ਸਿੰਘ ਸੇਦੋਂ, ਨਿਸ਼ਾਨ ਸਿੰਘ ਬੁੱਟਰ, ਰਾਜਦੀਪ ਸਿੰਘ ਬੁੱਟਰ, ਗੁਰਦੀਪ ਸਿੰਘ ਮੱਲਾ, ਗੁਰਜੰਟ ਸਿੰਘ, ਪ੍ਰਤਾਪ ਸਿੰਘ ਕੋਟਬੁੱਢਾ, ਗਿਆਨੀ ਪ੍ਰਤਾਪ ਸਿੰਘ ਠੱਠਾ, ਗੁਰਪ੍ਰਤਾਪ ਸਿੰਘ, ਹਰਦਿਆਲ ਸਿੰਘ ਸੁਰਸਿੰਘ, ਨਿਰਮਲ ਸਿੰਘ, ਜਥੇਦਾਰ ਪ੍ਰਕਾਸ਼ ਸਿੰਘ ਸੁਰਸਿੰਘ, ਪਰਮਜੀਤ ਸਿੰਘ, ਡਾ. ਹਰਜਿੰਦਰ ਸਿੰਘ, ਅਵਤਾਰ ਸਿੰਘ ਆਜ਼ਾਦ ਸਾਬਕਾ ਫਾਰਮਰ ਪੰਜਾਬ ਸਟੇਟ ਕੰਜ਼ਿਊਮਰ ਕੌਂਸਲ, ਕੰਵਲਪ੍ਰੀਤ ਸਿੰਘ ਗਿੱਲ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।