ਅੰਮ੍ਰਿਤ ਛੱਕ ਕੇ ਗੁਰੂ ਲੜ ਲੱਗਣ ਨੌਜਵਾਨ : ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਸੰਤ ਮਹਾਪੁਰਖਾਂ ਦਾ ਵਿਸ਼ੇਸ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ, ਵੱਡੀ ਗਿਣਤੀ ’ਚ ਸੰਗਤਾ ਨੇ ਭਰੀ ਹਾਜ਼ਰੀ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋਂ-ਘਰੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ’ਚ ਬੈਠਣ ਦਾ ਸਾਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਮਹਾਂਪੁਰਸ਼ ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਅਤੇ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਦੀ ਅਗਵਾਈ ’ਚ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਪੱਟੀ ਵਿਖੇ ਬਲਦੇ ਭੱਠ ਵਿਚ ਬੈਠਣ ਦੇ ਸਾਲਾਨਾ ਜੋੜ ਮੇਲੇ ਦੇ ਮੌਕੇ ਸ਼ਨੀਵਾਰ ਦੇਰ ਰਾਤ ਨੂੰ ਰੈਣ ਸਬਾਈ ਕੀਰਤਨ ਹੋਇਆ। ਸਮਾਗਮ ’ਚ ਹਜੂਰੀ ਕੀਰਤਨੀ ਜੱਥਾ, ਗੁਰਦੁਆਰਾ ਭੱਠ ਸਾਹਿਬ, ਉਸਤਾਦ ਜਸਪਾਲ ਸਿੰਘ ਜਵੰਦੀ ਟਕਸਾਲ ਵਾਲੇ, ਡਾ. ਈਸ਼ਵਰ ਸਿੰਘ ਲੁਧਿਆਣੇ ਵਾਲੇ, ਰਾਗੀ ਭਾਈ ਗੁਰਪਾਲ ਸਿੰਘ ਤੰਤੀ ਸਾਜ਼ਾਂ ਵਾਲੇ, ਡਾ. ਅਲੰਕਾਰ ਸਿੰਘ ਪਟਿਆਲੇ ਵਾਲੇ, ਭਾਈ ਪਰਮਿੰਦਰ ਸਿੰਘ ਗੁਰਮਤਿ ਵਿਦਿਆਲਾ ਪਟਿਆਲਾ, ਬਾਬਾ ਹਰਜੀਤ ਸਿੰਘ ਪਟਿਆਲੇ ਵਾਲੇ ਦੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਕਰਕੇ ਗੁਰੂ ਨਾਲ ਜੋੜਿਆ ਗਿਆ। ਇਸ ਦੌਰਾਨ ਬਾਬਾ ਗੁਰਸੇਵਕ ਸਿੰਘ ਝਬਾਲ ਵਾਲੇ, ਬਾਬਾ ਊਧਮ ਸਿੰਘ ਲੱਧੇਵਾਲ ਵਾਲੇ, ਬਾਬਾ ਜੁਗਰਾਜ ਮੱਖੀ ਵਾਲੇ, ਬਾਬਾ ਹਰਦੀਪ ਸਿੰਘ, ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਤਰਨਤਾਰਨ, ਗਿਆਨੀ ਮਹਿੰਦਰ ਸਿੰਘ ਅੰਮ੍ਰਿਤਸਰ ਵਾਲੇ ਨੇ ਹਾਜ਼ਰੀ ਭਰੀ। ਸਮਾਪਤੀ ਉਪਰੰਤ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਸੰਤ ਮਹਾਪੁਰਖਾਂ ਦਾ ਵਿਸ਼ੇਸ ਤੌਰ ’ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸਮਾਗਮ ’ਚ ਵਿਦੇਸ਼ਾ ਤੋਂ ਆਈ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਬਾਬਾ ਪ੍ਰੇਮ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਕੁਲਦੀਪ ਸਿੰਘ ਬੇਗੇਪੁਰ, ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐੱਸਜੀਪੀਸੀ, ਭੁਪਿੰਦਰ ਸਿੰਘ ਮਿੰਟੂ ਮਾਹੀ, ਜਥੇਦਾਰ ਕਰਤਾਰ ਸਿੰਘ, ਮਹਾ ਸਿੰਘ, ਜਗਬੀਰ ਸਿੰਘ ਹਜੂਰੀ ਕਥਾ ਵਾਚਕ, ਸੂਰਜ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਬੱਬੂ, ਜੋਗਾ ਸਿੰਘ, ਕਰਤਾਰ ਸਿੰਘ, ਮਹਾ ਸਿੰਘ, ਬਲਦੇਵ ਸਿੰਘ, ਬਾਬਾ ਪ੍ਰਗਟ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਬਾਬਾ ਗੁਰਸੇਵਕ ਸਿੰਘ, ਸਤਨਾਮ ਸਿੰਘ, ਬਾਜ ਸਿੰਘ, ਯਾਦਵਿੰਦਰ ਸਿੰਘ, ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਰਾ ਬੀਬੀਸੀ, ਤੇਜਿੰਦਰ ਸਿੰਘ ਛੀਨਾ, ਹਰਜੀਤ ਸਿੰਘ ਸੈਦੋਂ, ਹਰਜਿੰਦਰ ਸਿੰਘ ਢਿੱਲੋਂ, ਗੁਰਜੰਟ ਸਿੰਘ, ਜਥੇਦਾਰ ਨਿਹਾਲ ਸਿੰਘ, ਗਿਆਨੀ ਪ੍ਰਤਾਪ ਸਿੰਘ ਠੱਠਾ, ਨਿਸ਼ਾਨ ਸਿੰਘ ਬੁੱਟਰ, ਬਲਦੇਵ ਸਿੰਘ, ਰਾਜਦੀਪ ਸਿੰਘ ਬੁੱਟਰ, ਗੁਰਦੀਪ ਸਿੰਘ ਮੱਲਾ, ਅਰਸ਼ ਭੁੱਲਰ, ਗੁਰਜੰਟ ਸਿੰਘ ਬੈਕਾ, ਕਿਰਪਾਲ ਸਿੰਘ ਬੁੱਟਰ, ਅਰਸ਼ਦੀਪ ਸਿੰਘ, ਬਾਬਾ ਮਹਾਂ ਸਿੰਘ, ਸੁਖਵੰਤ ਸਿੰਘ, ਲਵਪ੍ਰੀਤ ਭੁੱਲਰ, ਹਰਜੀਤ ਸਿੰਘ ਸਿੰਘ, ਕਰਨਬੀਰ ਸਿੰਘ, ਕੰਵਲਪ੍ਰੀਤ ਸਿੰਘ ਗਿੱਲ, ਪ੍ਰਿੰਸ ਭਾਟੀਆ, ਗੁਰਮਤਿ ਸੰਗੀਤ ਵਿਦਿਆਲਾ ਦੇ ਬੱਚੇ ਦਲ ਬਾਬਾ ਬਿਧੀ ਚੰਦ ਜੀ, ਸੁਰਸਿੰਘ, ਜਥੇਦਾਰ ਨਿਹਾਲ ਸਿੰਘ, ਪ੍ਰਤਾਪ ਸਿੰਘ ਕੋਟਬੁੱਢਾ, ਅਵਤਾਰ ਸਿੰਘ ਅਜ਼ਾਦ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ’ਤੇ ਗੁਰ ਦੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ।