ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ : ਜਸਕੰਵਰ ਸਿੰਘ ਜੱਸਾ ਪੱਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ : ਜਸਕੰਵਰ ਸਿੰਘ ਜੱਸਾ ਪੱਟੀ
Publish Date: Sun, 01 Nov 2026 04:39 PM (IST)
Updated Date: Sun, 01 Nov 2026 04:41 PM (IST)
ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਕਰਨਗੇ ਫ਼ੈਸਲਾ, ਸੂਬੇ ਦੀ ਤਰੱਕੀ ਤੇ ਲੋਕ ਭਲਾਈ ਲਈ ਸਰਕਾਰ ਵਚਨਬੱਧ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ’ਚ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰ ’ਚ ਕੰਮ ਕੀਤੇ ਜਾ ਰਹੇ ਹਨ। ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਖ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ ਅਤੇ ਪਾਰਟੀ ਇਕ ਵਾਰ ਫਿਰ ਇਤਿਹਾਸ ਸਿਰਜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੱਸਾ ਪੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਖੱਜਲ-ਖੁਆਰ ਹੋਣ ਤੋਂ ਬਚਾਉਣਾ ਹੈ। ਉਨ੍ਹਾਂ ਅਨੁਸਾਰ ਸਿੱਖਿਆ ਅਤੇ ਸਿਹਤ ਸੇਵਾਵਾਂ ’ਚ ਸੁਧਾਰ, ਬਿਜਲੀ ਸਹੂਲਤਾਂ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਤਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਵੀ ਸਰਕਾਰ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ, ਸਿੱਖਿਆ, ਸਿਹਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਿਆਸਤ ਦਾ ਆਧਾਰ ਆਮ ਘਰਾਂ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਆਪਣੇ ਕੰਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਆਧਾਰ ’ਤੇ ਲੋਕਾਂ ਵਿਚ ਜਾਵੇਗੀ। ਜੱਸਾ ਪੱਟੀ ਨੇ ਕਿਹਾ ਕਿ ਹਲਕਾ ਪੱਟੀ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ, ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਵਿਕਾਸ ਲਈ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿਹਤ ਸਹੂਲਤਾਂ, ਸਿੱਖਿਆ ਅਤੇ ਹੋਰ ਬੁਨਿਆਦੀ ਲੋੜਾਂ ਸਬੰਧੀ ਲੋਕਾਂ ਦੀਆਂ ਮੰਗਾਂ ਨੂੰ ਸਰਕਾਰ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਸੌਂਪੀ ਸੀ ਅਤੇ ਪਾਰਟੀ ਉਨ੍ਹਾਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕਾਂ ਦਾ ਸਮਰਥਨ ਹਾਸਿਲ ਕਰੇਗੀ ਅਤੇ ਪੰਜਾਬ ਦੀ ਸਿਆਸਤ ਵਿਚ ਮੁੜ ਨਵਾਂ ਇਤਿਹਾਸ ਸਿਰਜੇਗੀ।