ਐੱਸਡੀਐੱਮ ਪੱਟੀ ਨੇ ਪਿੰਡਾਂ ’ਚ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ ਐੱਸਡੀਐੱਮ ਪੱਟੀ ਨੇ ਪਿੰਡਾਂ ’ਚ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
Publish Date: Mon, 02 Nov 2026 04:55 PM (IST)
Updated Date: Mon, 02 Nov 2026 04:56 PM (IST)
ਕਿਸਾਨਾਂ ਤੇ ਬੇਲਰ ਚਾਲਕਾਂ ਦੇ ਉੱਦਮਾਂ ਦੀ ਕੀਤੀ ਸ਼ਲਾਘਾ, ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪਰਾਲੀ ਪ੍ਰਬੰਧਨ ਗਤੀਵਿਧੀਆਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਵਾਸਤੇ ਐੱਸਡੀਐੱਮ ਪੱਟੀ ਅਮਨਦੀਪ ਵੱਲੋਂ ਪਿੰਡ ਬੋਪਰਾਏ, ਧਿਗਾਣਾ, ਸ਼ਹੀਦ ਅਤੇ ਘਰਿਆਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੇਲਰ ਚਾਲਕਾਂ ਅਤੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਖੇਤਾਂ ’ਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਹੋਰ ਸੁਚੱਜੇ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ। ਐੱਸਡੀਐੱਮ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਖੇਤੀਬਾੜੀ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂੰ ਕਰਵਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਅਤੇ ਇਲਾਕੇ ਦੇ ਕਲੱਸਟਰ ਤੇ ਨੋਡਲ ਅਫਸਰ ਵੀ ਹਾਜ਼ਰ ਸਨ। ਕੈਪਸ਼ਨ - ਵੱਖ-ਵੱਖ ਪਿੰਡਾਂ ਚ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਪੱਟੀ ਦੇ ਨਾਲ ਬਲਾਕ ਦਫ਼ਤਰ ਅਧਿਕਾਰੀ ਡਾ. ਭੁਪਿੰਦਰ ਸਿੰਘ।