ਕੌਂਸਲਰ ਲਾਲੀ ਨੇ ਮਾਰਕੀਟ ਕਮੇਟੀ ਦੀ ਨਵ-ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੂੰ ਕੀਤਾ ਸਨਮਾਨਿਤਨ ਕੌਂਸਲਰ ਲਾਲੀ ਨੇ ਮਾਰਕੀਟ ਕਮੇਟੀ ਦੀ ਨਵ-ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੂੰ ਕੀਤਾ ਸਨਮਾਨਿਤ
Publish Date: Mon, 02 Nov 2026 04:59 PM (IST)
Updated Date: Mon, 02 Nov 2026 05:02 PM (IST)
ਮੁੱਖ ਮੰਤਰੀ ਭਗਵੰਤ ਮਾਨ ਤੇ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਕੀਤਾ ਧੰਨਵਾਦ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਮਾਰਕੀਟ ਕਮੇਟੀ ਤਰਨਤਾਰਨ ਦੀ ਨਵ-ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੂੰ ਤਰਨਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰੁਪਿੰਦਰ ਕੌਰ ਸੰਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਕੌਂਸਲਰ ਗਗਨਦੀਪ ਕੌਰ ਅਤੇ ਕੌਂਸਲਰ ਕਮਲੇਸ਼ ਚੌਧਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਕਿਹਾ ਕਿ ਰੁਪਿੰਦਰ ਕੌਰ ਸੰਧੂ ਨੂੰ ਮਾਰਕੀਟ ਕਮੇਟੀ ਤਰਨਤਾਰਨ ਦੀ ਚੇਅਰਪਰਸਨ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮਾਰਕੀਟ ਕਮੇਟੀ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਮੰਡੀ ਨਾਲ ਜੁੜੇ ਹਰੇਕ ਵਰਗ ਦੀਆਂ ਲੋੜਾਂ ਅਤੇ ਸਮੱਸਿਆਵਾਂ ਨਾਲ ਸਿੱਧੇ ਤੌਰ ’ਤੇ ਸਬੰਧਿਤ ਸੰਸਥਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਪਰਸਨ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਹੋਏ ਮੰਡੀ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਸਰਬਜੀਤ ਸਿੰਘ ਲਾਲੀ ਨੇ ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਹਲਕੇ ’ਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲੋਕ ਸੇਵਾ ਨਾਲ ਜੁੜੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਮੌਕੇ ਮਿਲ ਰਹੇ ਹਨ। ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਅਤੇ ਉਨ੍ਹਾਂ ਦੇ ਨਾਲ ਪਹੁੰਚੀਆਂ ਕੌਂਸਲਰ ਗਗਨਦੀਪ ਕੌਰ, ਕੌਂਸਲਰ ਕਮਲੇਸ਼ ਚੌਧਰੀ ਸਮੇਤ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਜਵਾਬਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਮਾਰਕੀਟ ਕਮੇਟੀ ਨਾਲ ਸਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣਾ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮੰਡੀ ਦੇ ਹੋਰ ਵਰਗਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨਾ ਰਹੇਗਾ। ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਮਾਣ-ਸਨਮਾਨ ਅਤੇ ਸਹਿਯੋਗ ਉਨ੍ਹਾਂ ਲਈ ਹੌਸਲਾ ਵਧਾਉਣ ਵਾਲਾ ਹੈ। ਉਹ ਸਾਰਿਆਂ ਦੇ ਸਹਿਯੋਗ ਨਾਲ ਆਪਣੀ ਜ਼ਿੰਮੇਵਾਰੀ ਨੂੰ ਬਿਹਤਰ ਢੰਗ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਮੁੜ ਸਮੂਹ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਭਨਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਪ੍ਰੇਰਿਤ ਕਰੇਗਾ।