12 ਨਵੰਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ : ਜ਼ਿਲ੍ਹਾ ਚੋਣ ਅਫ਼ਸਰ 12 ਨਵੰਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ : ਜ਼ਿਲ੍ਹਾ ਚੋਣ ਅਫ਼ਸਰ
Publish Date: Mon, 02 Nov 2026 07:30 PM (IST)
Updated Date: Mon, 02 Nov 2026 07:32 PM (IST)
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਚੋਣ ਕਮਿਸ਼ਨ ਦੇ ਨਿਯਮਾਂ ਅਧੀਨ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਐੱਸਐੱਸਆਰ-2027 ਕਰਵਾਈ ਜਾ ਰਹੀ ਹੈ। ਇਸ ਸੁਧਾਈ ਲਈ 1 ਜਨਵਰੀ 2027 ਯੋਗਤਾ ਮਿਤੀ ਨਿਰਧਾਰਤ ਕੀਤੀ ਗਈ ਹੈ। ਇਸ ਦਾ ਉਦੇਸ਼ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਹੋਣ ਵਾਲੇ ਨਾਗਰਿਕਾਂ ਦੇ ਨਾਂ ਵੋਟਰ ਸੂਚੀ ’ਚ ਸ਼ਾਮਿਲ ਕਰਨਾ ਯਕੀਨੀ ਬਣਾਉਣਾ ਹੈ। ਰਾਹੁਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਯੋਗ ਨਾਗਰਿਕਾਂ ਦੇ ਨਾਂ ਵੋਟਰ ਸੂਚੀ ’ਚ ਸ਼ਾਮਿਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤਹਿਤ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜ਼ੀਆਂ ਦੇ ਸਕਣਗੇ। ਇਸ ਤੋਂ ਇਲਾਵਾ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਨੂੰ ਨਿਰਧਾਰਤ ਉਮਰ ਪੂਰੀ ਕਰਨ ਵਾਲੇ ਸੰਭਾਵੀ ਯੋਗ ਵੋਟਰਾਂ ਤੋਂ ਵੀ ਅਗਾਊਂਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ, ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਸਮੇਂ ’ਤੇ ਵੋਟਰ ਸੂਚੀ ’ਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਮੁੜ ਵਿਵਸਥਾ ਦਾ ਕੰਮ 2 ਨਵੰਬਰ ਤਕ ਕੀਤਾ ਗਿਆ ਹੈ। 12 ਨਵੰਬਰ ਨੂੰ ਵੋਟਰ ਸੂਚੀਆਂ ਦੀ ਡ੍ਰਾਫਟ ਪ੍ਰਕਾਸ਼ਨਾ ਕੀਤੀ ਜਾਵੇਗੀ। ਡ੍ਰਾਫਟ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ ਤਕ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਰਾਹੁਲ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ’ਚ ਆਪਣਾ ਨਾਂ ਸ਼ਾਮਿਲ ਕਰਵਾਉਣ ਲਈ ਨਿਰਧਾਰਤ ਸਮੇਂ ਦੌਰਾਨ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਹਰੇਕ ਯੋਗ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਇਸ ਲਈ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਤੌਰ ’ਤੇ ਅੱਗੇ ਆ ਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਧਾਈ ਦੀ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੀ ਜਾਵੇ ਅਤੇ ਯੋਗ ਨਾਗਰਿਕਾਂ ਦੇ ਨਾਂ ਵੋਟਰ ਸੂਚੀ ’ਚ ਸ਼ਾਮਿਲ ਕਰਨ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ।