ਹਲਕਾ ਪੱਟੀ ’ਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿੱਢੀ ਮਿਸ਼ਨ 2027 ਦੀ ਤਿਆਰੀ ਹਲਕਾ ਪੱਟੀ ’ਚ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿੱਢੀ ਮਿਸ਼ਨ 2027 ਦੀ ਤਿਆਰੀ
Publish Date: Mon, 02 Nov 2026 07:33 PM (IST)
Updated Date: Mon, 02 Nov 2026 07:35 PM (IST)
ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨਾਲ ਜੁੜ ਰਹੇ ਰਵਿੰਦਰ ਸਿੰਘ ਬ੍ਰਹਮਪੁਰਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਪੱਟੀ ’ਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਦੀ ਤਿਆਰੀ ਨੂੰ ਨਵੀਂ ਦਿਸ਼ਾ ਦੇਣ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਿੰਡ ਪੱਧਰੀ ਮੀਟਿੰਗਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਖਾਰਾ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ’ਚ ਮੌਜੂਦਾ ਮੈਂਬਰ ਗੁਰਸੇਵਕ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਕਸ਼ਮੀਰ ਸਿੰਘ ਮੌਜੂਦਾ ਬਲਾਕ ਸੰਮਤੀ ਮੈਂਬਰ, ਜਸਬੀਰ ਸਿੰਘ ਤੇ ਗੁਰਬਿੰਦਰ ਸਿੰਘ ਬਿੱਟੂ, ਗੁਰਪਾਲ ਸਿੰਘ ਆਦਿ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪਾਰਟੀ ਦੇ ਸਾਥੀਆਂ ਨਾਲ ਸੰਪਰਕ ਕਰਕੇ ਜਥੇਬੰਦਕ ਮਜ਼ਬੂਤੀ, ਲੋਕਾਂ ਨਾਲ ਸਿੱਧੇ ਸੰਵਾਦ ਅਤੇ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਕਰਨਾ ਅਤੇ ਹਲਕਾ ਪੱਟੀ ਵਿਚ ਲੋਕਾਂ ਨਾਲ ਆਪਣੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਮੀਟਿੰਗਾਂ ਦੌਰਾਨ ਸਾਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਅਤੇ ਲੋਕਾਂ ਨਾਲ ਉਸ ਦਾ ਸਿੱਧਾ ਸੰਪਰਕ ਹੁੰਦੇ ਹਨ। ਇਸ ਲਈ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਉਮੀਦਾਂ ਨੂੰ ਸੁਣਨਾ ਜ਼ਰੂਰੀ ਹੈ। ਉਨ੍ਹਾਂ ਦੀ ਅਗਵਾਈ ਹੇਠ ਮਿਸ਼ਨ 2027 ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦੇਣ ਅਤੇ ਹਲਕੇ ਦੇ ਹਰ ਪਿੰਡ ’ਚ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਬ੍ਰਹਮਪੁਰਾ ਦਾ ਮੰਨਣਾ ਹੈ ਕਿ ਮਿਸ਼ਨ 2027 ਦੀ ਤਿਆਰੀ ਲਈ ਸਿਰਫ਼ ਮੀਟਿੰਗਾਂ ਕਰਨਾ ਹੀ ਕਾਫ਼ੀ ਨਹੀਂ, ਸਗੋਂ ਲੋਕਾਂ ਨਾਲ ਲਗਾਤਾਰ ਜੁੜੇ ਰਹਿਣਾ, ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਵੀ ਉਨ੍ਹਾਂ ਹੀ ਅਹਿਮ ਹੈ। ਇਸੇ ਸੋਚ ਨਾਲ ਹਲਕਾ ਪੱਟੀ ’ਚ ਪਾਰਟੀ ਦੇ ਸਾਥੀਆਂ ਨਾਲ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵਰਕਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਜਨਤਕ ਮੁੱਦਿਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਹਲਕਾ ਪੱਟੀ ’ਚ ਜਾਰੀ ਇਹ ਮੀਟਿੰਗਾਂ ਦਾ ਸਿਲਸਿਲਾ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗਾ। ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਾਰਟੀ ਵੱਲੋਂ ਮਿਸ਼ਨ 2027 ਦੇ ਮੱਦੇ ਨਜ਼ਰ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।