ਪਿੰਡ ਬਾਗੜੀਆਂ ਕਲਾਂ ’ਚ ਕਈ ਮਹਿਲਾਵਾਂ ਨੇ ਦਿੱਤਾ ਰਮਨਦੀਪ ਕੌਰ ਸ਼ੇਰੋਂ ਨੂੰ ਸਮਰਥਨ ਪਿੰਡ ਬਾਗੜੀਆਂ ਕਲਾਂ ’ਚ ਕਈ ਮਹਿਲਾਵਾਂ ਨੇ ਦਿੱਤਾ ਰਮਨਦੀਪ ਕੌਰ ਸ਼ੇਰੋਂ ਨੂੰ ਸਮਰਥਨ
Publish Date: Wed, 04 Nov 2026 04:56 PM (IST)
Updated Date: Wed, 04 Nov 2026 04:59 PM (IST)
13 ਨੂੰ ਹਲਕਾ ਖਡੂਰ ਸਾਹਿਬ ’ਚ ਇਸਤਰੀ ਅਕਾਲੀ ਦਲ ਕਰੇਗਾ ਵਿਸ਼ਾਲ ਰੈਲੀ : ਰਮਨਦੀਪ ਕੌਰ ਸ਼ੇਰੋਂ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਪਾਰਟੀ ਦੀ ਮਜ਼ਬੂਤੀ ਤੇ ਇਸਤਰੀ ਅਕਾਲੀ ਦਲ ਨੂੰ ਹੋਰ ਸਰਗਰਮ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਮਹਿਲਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਬਾਗੜੀਆਂ ਕਲਾਂ ਵਿਖੇ ਸਾਬਕਾ ਪੰਚਾਇਤ ਮੈਂਬਰ ਬੀਬੀ ਜਗਜੀਤ ਕੌਰ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਮਹਿਲਾਵਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਖੁਦ ਨਵੀਆਂ ਸ਼ਾਮਿਲ ਹੋਈਆਂ ਮਹਿਲਾਵਾਂ ਦਾ ਪਾਰਟੀ ’ਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਵਿਚ ਬੀਬੀ ਸ਼ਰਨਦੀਪ ਕੌਰ, ਬੀਬੀ ਰਣਜੀਤ ਕੌਰ ਰਾਣੋ, ਬੀਬੀ ਕੰਵਲਜੀਤ ਕੌਰ ਕੰਵਲ, ਬੀਬੀ ਅਮਰਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਭੋਲੀ, ਬੀਬੀ ਕਵਲ ਅਤੇ ਬੀਬੀ ਪਰਮਜੀਤ ਕੌਰ ਦੇ ਨਾਮ ਸ਼ਾਮਿਲ ਹਨ। ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੂੰ ਜਥੇਬੰਦਕ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮਹਿਲਾਵਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ’ਚ ਦਿਲਚਸਪੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿਚ ਮਹਿਲਾ ਵਰਕਰਾਂ ਦੀ ਅਹਿਮ ਭੂਮਿਕਾ ਹੈ ਅਤੇ ਆਉਣ ਵਾਲੇ ਸਮੇਂ ’ਚ ਇਸਤਰੀ ਅਕਾਲੀ ਦਲ ਨੂੰ ਹੋਰ ਸਰਗਰਮ ਕਰਕੇ ਪਿੰਡ ਪੱਧਰ ਤਕ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ 13 ਨਵੰਬਰ ਨੂੰ ਹਲਕਾ ਖਡੂਰ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਆਪਣੇ ਕਾਫ਼ਲਿਆਂ ਸਮੇਤ ਪਹੁੰਚ ਕੇ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਸਮੂਹ ਮਹਿਲਾ ਵਰਕਰਾਂ ਨੂੰ ਰੈਲੀ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਜੰਗ ਸ਼ੇਰ ਸਿੰਘ ਟੋਨੀ, ਇਸਤਰੀ ਅਕਾਲੀ ਦਲ ਦੇ ਇੰਚਾਰਜ ਬੀਬੀ ਮਨਜੀਤ ਕੌਰ ਡਿਆਲ, ਸਾਬਕਾ ਸਰਪੰਚ ਹਰਦੇਵ ਸਿੰਘ ਚੌਧਰੀ, ਡਾ. ਗੁਰਵਿੰਦਰ ਸਿੰਘ ਥਿੰਦ, ਸਾਬਕਾ ਸਰਪੰਚ ਹਰਵੰਤ ਸਿੰਘ, ਯੂਥ ਆਗੂ ਵਰਿੰਦਰ ਸਿੰਘ ਜੋਤੀ, ਖੁਸ਼ਪ੍ਰੀਤ ਸਿੰਘ, ਜਸਪਾਲ ਸਿੰਘ, ਬੀਬੀ ਪ੍ਰਭਜੀਤ ਕੌਰ, ਬੀਬੀ ਸੰਦੀਪ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਦਿਲਰਾਜ ਕੌਰ, ਬੀਬੀ ਦਲਜੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਾਜਬੀਰ ਕੌਰ, ਬੀਬੀ ਰਜਵੰਤ ਕੌਰ, ਬੀਬੀ ਗੁਰਜੀਤ ਕੌਰ ਅਤੇ ਬੀਬੀ ਮਨਰੀਤ ਕੌਰ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।