ਖ਼ਬਰ ਜ਼ਰੂਰ ਲਗਾਈ ਜਾਵੇ-) ਤਰਨਜੀਤ ਸਿੰਘ ਸੰਧੂ ਸਮੁੰਦਰੀ ਤੇ ਦਲਬੀਰ ਸਿੰਘ ਅਲਗੋਂ ਗੁਰਦੁਆਰਾ ਟਾਹਲਾ ਸਾਹਿਬ ਨਤਮਸਤਕ ਤਰਨਜੀਤ ਸਿੰਘ ਸੰਧੂ ਸਮੁੰਦਰੀ ਤੇ ਦਲਬੀਰ ਸਿੰਘ ਅਲਗੋਂ ਗੁਰਦੁਆਰਾ ਟਾਹਲਾ ਸਾਹਿਬ ਨਤਮਸਤਕ
Publish Date: Wed, 04 Nov 2026 06:14 PM (IST)
Updated Date: Wed, 04 Nov 2026 06:17 PM (IST)
ਦਲਬੀਰ ਸਿੰਘ ਅਲਗੋਂ ਨੇ ਧਾਰਮਿਕ ਅਤੇ ਇਤਿਹਾਸਕ ਵਿਸ਼ਿਆਂ ’ਤੇ ਕੀਤੀ ਵਿਚਾਰ-ਚਰਚਾ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਬੁੱਧਵਾਰ ਨੂੰ ਵਿਸ਼ੇਸ਼ ਤੌਰ ’ਤੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪਵਿੱਤਰ ਅਸਥਾਨ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਕਾਰਜਕਾਰਨੀ ਦੇ ਮੈਂਬਰ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦਲਬੀਰ ਸਿੰਘ ਅਲਗੋਂ ਕੋਠੀ ਨੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਇਸ ਪਵਿੱਤਰ ਅਸਥਾਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੀ ਮੌਜੂਦਗੀ ਅਤੇ ਅਗਵਾਈ ਹੇਠ ਹਲਕੇ ਦੀ ਸੀਨੀਅਰ ਲੀਡਰਸ਼ਿਪ ਨੇ ਇਸ ਵਿਸ਼ੇਸ਼ ਮੌਕੇ ’ਤੇ ਸ਼ਮੂਲੀਅਤ ਕੀਤੀ। ਗੁਰੂ ਘਰ ਵਿਖੇ ਪਹੁੰਚਣ ’ਤੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਬੜੀ ਸ਼ਰਧਾ ਅਤੇ ਨਿਮਰਤਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ, ਦੇਸ਼ ਦੀ ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਮਹਾਨ ਜੀਵਨ, ਲਾਸਾਨੀ ਸ਼ਹਾਦਤ, ਸਿੱਖੀ ਸਿਧਾਂਤਾਂ ਪ੍ਰਤੀ ਸਮਰਪਣ ਅਤੇ ਕੌਮ ਲਈ ਦਿੱਤੀ ਮਹਾਨ ਕੁਰਬਾਨੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਦਲਬੀਰ ਸਿੰਘ ਅਲਗੋਂ ਕੋਠੀ ਨੇ ਵੀ ਸ੍ਰੀ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਧਾਰਮਿਕ ਅਸਥਾਨ ਸਾਡੀ ਅਮੀਰ ਵਿਰਾਸਤ ਅਤੇ ਸਿੱਖ ਇਤਿਹਾਸ ਦੇ ਅਨਮੋਲ ਖ਼ਜ਼ਾਨੇ ਹਨ। ਇਨ੍ਹਾਂ ਅਸਥਾਨਾਂ ਨਾਲ ਜੁੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਸ਼ਹਾਦਤਾਂ ਬਾਰੇ ਜਾਣੂੰ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਧਾਰਮਿਕ, ਇਤਿਹਾਸਕ ਅਤੇ ਹੋਰ ਅਹਿਮ ਸਮਾਜਿਕ ਵਿਸ਼ਿਆਂ ਸਬੰਧੀ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੀ ਇਸ ਧਾਰਮਿਕ ਫੇਰੀ ਨੂੰ ਲੈ ਕੇ ਹਲਕੇ ਦੀ ਲੀਡਰਸ਼ਿਪ ਅਤੇ ਮੌਜੂਦ ਸੰਗਤ ’ਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਦਲਬੀਰ ਸਿੰਘ ਅਲਗੋਂ ਕੋਠੀ ਸਮੇਤ ਹਲਕਾ ਖੇਮਕਰਨ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।