ਜੱਸਾ ਪੱਟੀ ਨੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਕਾਇਮ ਮਿਸ਼ਨ 2027 ਤਹਿਤ ਜੱਸਾ ਪੱਟੀ ਨੇ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ
Publish Date: Fri, 06 Nov 2026 04:45 PM (IST)
Updated Date: Fri, 06 Nov 2026 04:47 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਮਿਸ਼ਨ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵੱਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਨੁੱਕੜ ਮੀਟਿੰਗਾਂ ਅਤੇ ਲੋਕ ਮਿਲਣੀਆਂ ਦਾ ਸਿਲਸਿਲਾ ਤੇਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਵਾਰਡ ਨੰਬਰ 15 ’ਚ ਸੁਰਿੰਦਰ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਅਤੇ ਵਾਰਡ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜੱਸਾ ਪੱਟੀ ਨੇ ਸ਼ਹਿਰ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਇਲਾਕੇ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਜੱਸਾ ਪੱਟੀ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓ ਸਮਝਣਾ ਉਨ੍ਹਾਂ ਦੀ ਪਹਿਲ ਹੈ। ਲੋਕਾਂ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਹੀ ਇਲਾਕੇ ਦੇ ਵਿਕਾਸ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਸ਼ਹਿਰ ਦੇ ਹਰੇਕ ਵਾਰਡ ’ਚ ਲੋਕਾਂ ਨਾਲ ਮਿਲਣੀਆਂ ਅਤੇ ਨੁੱਕੜ ਮੀਟਿੰਗਾਂ ਜਾਰੀ ਰਹਿਣਗੀਆਂ, ਤਾਂ ਜੋ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸਮਝਿਆ ਜਾ ਸਕੇ। ਇਸ ਮੌਕੇ ਵਾਰਡ ਨੰਬਰ 15 ਦੇ ਕੌਂਸਲਰ ਕੰਵਲਪ੍ਰੀਤ ਸਿੰਘ, ਸਰਪੰਚ ਅਮਨਦੀਪ ਸਿੰਘ ਕੈਰੋਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਦਿਲਬਾਗ ਸਿੰਘ, ਸੰਤੋਖ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਸਾਹਿਬ ਸਿੰਘ, ਲਾਭ ਸਿੰਘ, ਬਲਵਿੰਦਰ ਸਿੰਘ ਬਿੰਦੂ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਬਗੀਚਾ ਸਿੰਘ, ਕੋਮਲਪ੍ਰੀਤ ਸਿੰਘ, ਸੋਨਾ ਵੀਰ, ਜਨਕਰਾਜ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਸ਼ੈਰੀ ਚਾਹਲ ਅਤੇ ਰਾਣਾ ਗਿੱਲ ਸਮੇਤ ਵੱਡੀ ਗਿਣਤੀ ’ਚ ਵਾਰਡ ਨਿਵਾਸੀ ਮੌਜੂਦ ਸਨ।