ਜੇਤੂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਤੇ ਮੈਡਲ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੰਡੇ
Publish Date: Fri, 06 Nov 2026 04:54 PM (IST)
Updated Date: Fri, 06 Nov 2026 04:56 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਰਹੱਦੀ ਜ਼ਿਲ੍ਹੇ ’ਚ ਵਿਦਿਆਰਥੀਆਂ ਵਿਚਾਲੇ ਰਾਸ਼ਟਰ ਭਾਸ਼ਾ ਹਿੰਦੀ ਦੀ ਤਰੱਕੀ ਲਈ, ਮਹਾਰਾਜਾ ਰਣਜੀਤ ਸਿੰਘ ਵਾਲੇ ਵੱਡੇ ਪੰਜਾਬ ਦੇ ਸੱਭਿਆਚਾਰ ਅਤੇ ਕਲਾਵਾਂ ਨੂੰ ਉਜਾਗਰ ਕਰਨ ਅਤੇ ਨਿਸ਼ਕਾਮ ਭਾਵਨਾ ਨਾਲ ਸਿੱਖਿਆ-ਖੇਤਰ ’ਚ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਅਤੇ ਦੇਸ਼ ਪਿਆਰ ਦੀ ਪ੍ਰੇਰਨਾ ਦੇਣ ਵਰਗੇ ਸਮਾਜ ਸੁਧਾਰਕ ਕੰਮਾਂ ਲਈ ਸ਼ਹਿਰ ’ਚ ਹੀ ਨਹੀਂ, ਸਗੋਂ ਪੂਰੇ ਪੰਜਾਬ ਅਤੇ ਗੁਆਂਢੀ ਪ੍ਰਦੇਸ਼ਾਂ ਵਿਚ ਵੀ ‘ਕਲਾ ਸੁਮਨ ਰੰਗਮੰਚ’ ਦੇ ਸੰਸਥਾਪਕ ਤੇ ਡਾਇਰੈਕਟਰ ਰਮੇਸ਼ ਸਿੰਘ ਚੰਦੇਲ ਦੀਆਂ ਨਿਸ਼ਕਾਮ ਸੇਵਾਵਾਂ ਲਈ ਯਾਦ ਰੱਖੇ ਜਾਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰਾ ਦੀ ਪ੍ਰਿੰਸੀਪਲ ਦਲਜੀਤ ਕੌਰ ਸੰਧੂ ਨੇ ਪੜ੍ਹਾਈ ਤੇ ਆਰਟ ਦੇ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਜੇਤੂ ਬੱਚਿਆਂ ਨੂੰ ਅਸ਼ੀਰਵਾਦ ਪ੍ਰਦਾਨ ਕਰਦਿਆਂ ਕਲਾ ਸੁਮਨ ਰੰਗ ਮੰਚ ਦੇ ਫਾਊਂਡਰ ਅਤੇ ਡਾਇਰੈਕਟਰ ਤੇ ਪੰਜਾਬ ਸਿੱਖਿਆ ਵਿਭਾਗ ਦੇ ਸੇਵਾਮੁਕਤ ਟੀਚਰ ਰਮੇਸ਼ ਸਿੰਘ ਚੰਦੇਲ ਨੇ ਦੱਸਿਆ ਕਿ ਇਸ ਐੱਨਜੀਓ ਦਾ ਜਨਮ ਸੰਨ 1970 ਵਿਚ ਸਰਕਾਰੀ ਹਾਇਰ ਸੈਕੰਡਰੀ ਸਕੂਲ ਵਿਖੇ ਹੋਇਆ ਸੀ। ਜ਼ਿਲ੍ਹਾ ਪੱਧਰੀ ਪ੍ਰੋਗਰਾਮ ’ਚ ਫਸਟ, ਸੈਕਿੰਡ, ਥਰਡ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਧੂ ਅਤੇ ਚੰਦੇਲ ਨੇ ਮੈਡਲ, ਸਟੇਸ਼ਨਰੀ ਅਤੇ ਸਰਟੀਫਿਕੇਟਸ ਪ੍ਰਦਾਨ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਅਧਿਆਪਕ ਬਰਿੰਦਰ ਸਿੰਘ, ਤਲਜੀਤ ਕੌਰ, ਕੰਵਲਜੀਤ ਕੌਰ, ਸੰਦੀਪ ਕੌਰ, ਨਵਜੋਤ ਕੌਰ, ਗੁਰਪਾਲ ਕੌਰ, ਗੁਰਜੀਤ ਕੌਰ, ਪ੍ਰਭਜੋਤ ਕੌਰ, ਰਾਜ ਕੌਰ ਅਤੇ ਸਟਾਫ਼ ਦੇ ਹੋਰ ਮੈਂਬਰ ਵੀ ਮੌਜੂਦ ਸਨ।