ਮਾਪੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਰਨ ਪ੍ਰੇਰਿਤ : ਡਾ. ਰੰਧਾਵਾ ਮਾਪੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਕਰਨ- ਡਾ. ਰੰਧਾਵਾ, ਡਾ. ਸੁਪ੍ਰਿਯਾ
Publish Date: Fri, 06 Nov 2026 05:08 PM (IST)
Updated Date: Fri, 06 Nov 2026 05:08 PM (IST)
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ : ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ਼ ਪ੍ਰਦੂਸ਼ਣ, ਹਵਾ ’ਚ ਜ਼ਹਿਰੀਲੇ ਧੂੰਏ ਦਾ ਪ੍ਰਦੂਸ਼ਣ, ਜਿਸ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ’ਚ ਜ਼ਹਿਰੀਲੇ ਧੂੰਏ ਨਾਲ ਬੱਚਿਆਂ ਵਿਚ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਜਿਵੇਂ ਕਿ ਅਸਥਮਾ ਅਲਰਜਿਕ ਬਰੋਨਕਾਈਟਸ, ਅਲਰਜਿਕ ਰਿਨਾਈਟਸ, ਅਲਰਜਿਕ ਫੈਰਿਨਜਾਈਟਸ ਆਦਿ, ਇਸ ਲਈ ਸਾਨੂੰ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਿਰ ਡਾ. ਸੁਪ੍ਰਿਯਾ ਰੰਧਾਵਾ ਅਤੇ ਈਐੱਨਟੀ ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਅੱਖਾਂ ਦੀ ਅਲਰਜੀ ਅਤੇ ਇਨਫੈਕਸ਼ਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਤੇਜ਼ ਆਵਾਜ਼ ਨਾਲ ਕੰਨਾਂ ਦਾ ਪਰਦਾ ਫੱਟ ਵੀ ਸਕਦਾ ਹੈ ਅਤੇ ਕੰਨਾਂ ਦੀਆਂ ਨਾੜਾਂ ਦਾ ਬੋਲਾਪਨ ਵੀ ਹੋ ਸਕਦਾ ਹੈ। ਹਰ ਸਾਲ ਪਟਾਕਿਆਂ ਨਾਲ ਅੱਗ ਲੱਗਣ ਕਾਰਨ ਕਈ ਬੱਚਿਆਂ ਦੇ ਹੱਥ ਪੈਰ ਸੜਨ ਦੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਇਸ ਲਈ ਬੱਚਿਆਂ ਦੇ ਮਾਤਾ-ਪਿਤਾ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਉਤਸ਼ਾਹਿਤ ਕਰਨ ਤਾਂ ਜੋ ਤੇਜ਼ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ, ਉਥੇ ਸਾਡਾ ਵਾਤਾਵਰਣ ਵੀ ਸ਼ੁੱਧ ਰਹਿ ਸਕੇ।