ਪੰਜ ਤੱਤਾਂ ’ਚ ਵਿਲੀਨ ਹੋਏ ਹਰਵਿੰਦਰ ਸਿੰਘ ਗੋਹਲਵੜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਦਾ ਪਿੰਡ ਗੋਹਲਵੜ ’ਚ ਹੋਇਆ ਅੰਤਿਮ ਸਸਕਾਰ
Publish Date: Fri, 06 Nov 2026 05:26 PM (IST)
Updated Date: Fri, 06 Nov 2026 05:29 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਪਿੰਡ ਗੋਹਲਵੜ ਵਿਖੇ ਸਾਬਕਾ ਵਿਧਾਇਕ ਅਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਵਾਇਤਾਂ ਅਤੇ ਸੇਜਲ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ। ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਵੱਡੇ ਪੁੱਤਰ ਸ਼ੁਭਕਰਨਦੀਪ ਸਿੰਘ ਅਤੇ ਛੋਟੇ ਪੁੱਤਰ ਰੋਬਨਦੀਪ ਸਿੰਘ ਨੇ ਆਪਣੇ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਪਿਤਾ ਨੂੰ ਅੰਤਿਮ ਵਿਦਾਈ ਦੇਣ ਦਾ ਇਹ ਭਾਵੁਕ ਪਲ ਮੌਜੂਦ ਸਾਕ-ਸਬੰਧੀਆਂ ਅਤੇ ਸੰਗਤਾਂ ਲਈ ਬੇਹੱਦ ਦੁਖਦਾਈ ਸੀ। ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਵੱਡੀ ਗਿਣਤੀ ’ਚ ਪਹੁੰਚੀਆਂ। ਆਪਣੇ ਛੋਟੇ ਭਰਾ ਦੀ ਅੰਤਿਮ ਵਿਦਾਈ ਸਮੇਂ ਪਰਿਵਾਰ ਦੇ ਮੈਂਬਰਾਂ ਦੀਆਂ ਅੱਖਾਂ ਨਮ ਸਨ। ਇਸ ਦੁੱਖ ਦੀ ਘੜੀ ’ਚ ਪਿੰਡ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਪਰਿਵਾਰ ਨਾਲ ਆਪਣੀ ਸਾਂਝ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅੰਤਿਮ ਸਸਕਾਰ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਤਰਨਤਾਰਨ ਪ੍ਰਧਾਨ ਲਵਿੰਦਰਪਾਲ ਸਿੰਘ ਪੱਖੋਕੇ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਸੰਮਤੀ ਮੈਂਬਰ ਸਤਨਾਮ ਸਿੰਘ ਚੋਹਲਾ ਸਾਹਿਬ, ਗੁਰਦੇਵ ਸਿੰਘ ਸ਼ਬਦੀ, ਡਾ. ਜਤਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਹਰਪ੍ਰੀਤ ਸਿੰਘ ਕੋਟ, ਚੇਅਰਮੈਨ ਜਸਵੀਰ ਸਿੰਘ ਢੋਟੀਆਂ, ਸਰਪੰਚ ਗੁਰਨਾਮ ਸਿੰਘ ਭੂਰੇ, ਤਜਿੰਦਰ ਸਿੰਘ ਕੰਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਰਘਬੀਰ ਸਿੰਘ ਰਿੰਕੂ ਬ੍ਰਹਮਪੁਰਾ, ਗੋਲਡੀ ਬ੍ਰਹਮਪੁਰਾ, ਸਰਪੰਚ ਅੰਗਰੇਜ਼ ਸਿੰਘ ਜਰਮਸਤਪੁਰ, ਸਰਪੰਚ ਨਰਿੰਦਰ ਸਿੰਘ ਖਡੂਰ ਸਾਹਿਬ ਅਤੇ ਸੁਖਜਿੰਦਰ ਸਿੰਘ ਲਾਡੀ, ਸਾਰ ਸਿੰਘ ਰੋਇਲ ਵਿੱਲਾ ਮਜੀਠਾ, ਹਰਪਿੰਦਰ ਸਿੰਘ ਨਿਉ ਮਾਨ ਟਰੈਵਲ ਅੰਮ੍ਰਿਤਸਰ ਹਾਜ਼ਰ ਸਨ।