ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਆਸ਼ਰਮ ਦਾ ਦੌਰਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਆਸ਼ਰਮ ਦਾ ਦੌਰਾ
Publish Date: Fri, 06 Nov 2026 05:48 PM (IST)
Updated Date: Fri, 06 Nov 2026 05:50 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ ਕੈਂਬਰਿਜ ਇੰਟਰਨੈਸ਼ਨਲ ਸਕੂਲ, ਪੱਟੀ ਦੇ ਵਿਦਿਆਰਥੀਆਂ ਵੱਲੋਂ ਸਮਾਜ ਸੇਵਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛ ਕੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਅਤੇ ਸੰਘਰਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਨੇ ਬਜ਼ੁਰਗਾਂ ਪ੍ਰਤੀ ਸਤਿਕਾਰ, ਪਿਆਰ ਅਤੇ ਆਪਣਾਪਣ ਦਿਖਾਉਂਦਿਆਂ ਉਨ੍ਹਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਬਜ਼ੁਰਗਾਂ ਦੀ ਸੇਵਾ ਕਰਨ, ਉਨ੍ਹਾਂ ਦੀ ਦੇਖਭਾਲ ਕਰਨ ਅਤੇ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਮਿਲੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ। ਉਨ੍ਹਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਦਇਆ, ਹਮਦਰਦੀ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੇ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ ਅਤੇ ਬਬਨਦੀਪ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ।