ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਕੋਲੋਂ ਪਿਸਟਲ ਬਰਾਮਦ
ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਕੋਲੋ ਪਿਸਟਲ ਬਰਾਮਦ
Publish Date: Sat, 07 Nov 2026 06:26 PM (IST)
Updated Date: Sat, 07 Nov 2026 06:26 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਬੀਐੱਸਐੱਫ ਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਪਿੰਡ ਬੁਰਜ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਕੋਲੋਂ ਇਕ ਪਿਸਟਲ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਬੀਐੱਸਐੱਫ ਦੀ ਚੌਕੀ ਹਵੇਲੀਆਂ ਵਿਖੇ ਤਾਇਨਾਤ ਇੰਸਪੈਕਟਰ ਐੱਸ ਕੋਨਗਸਾਈ ਦੀ ਅਗਵਾਈ ਹੇਠ ਜਵਾਨਾਂ ਅਤੇ ਏਐੱਸਆਈ ਕਰਮ ਸਿੰਘ ਤੇ ਪੁਲਿਸ ਪਾਰਟੀ ਨੇ ਸਾਂਝੀ ਕਾਰਵਾਈ ਕਰਦਿਆਂ ਪਿੰਡ ਬੁਰਜ 169 ਨਜ਼ਦੀਕ ਪੈਂਦੇ ਸੂਏ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਉਨ੍ਹਾਂ ਕੋਲੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕਟ ਬਰਾਮਦ ਹੋਇਆ। ਪੈਕੇਟ ਦੀ ਜਾਂਚ ਦੌਰਾਨ ਉਸ ਵਿੱਚੋਂ ਬਰੇਟਾ ਪਿਸਟਲ ਮੇਡ ਇਨ ਇਟਲੀ ਬਰਾਮਦ ਹੋਇਆ। ਉਕਤ ਨੌਜਵਾਨਾਂ ਦੀ ਪਛਾਣ ਵਿਸ਼ਵਜੀਤ ਸਿੰਘ ਅੰਕਲ ਪੁੱਤਰ ਨਿਸ਼ਾਨ ਸਿੰਘ ਵਾਸੀ ਵਡਾਲੀ ਰੋਡ ਛੇਹਰਟਾ, ਹਰਪ੍ਰੀਤ ਸਿੰਘ ਹੈਪੀ, ਜੁਗਲ ਪ੍ਰੀਤ ਸਿੰਘ ਜੁਗਲ ਪੁੱਤਰ ਹਰਪਾਲ ਸਿੰਘ ਵਾਸੀ ਬਾਸਰਕੇ ਗਿੱਲਾਂ ਅੰਮ੍ਰਿਤਸਰ ਵਜੋਂ ਹੋਈ। ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਦੇ ਸਪੁਰਦ ਕਰ ਦਿੱਤਾ ਗਿਆ। ਪੁਲਿਸ ਵੱਲੋਂ ਉਕਤ ਨੌਜਵਾਨਾਂ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।