ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਨੂੰ ਲੈ ਕੇ ਜੱਸਾ ਪੱਟੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਨੂੰ ਲੈ ਕੇ ਜੱਸਾ ਪੱਟੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Tue, 10 Nov 2026 04:40 PM (IST)
Updated Date: Tue, 10 Nov 2026 04:42 PM (IST)
ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ ਘਰਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨਵੰਬਰ ਨੂੰ ਪੱਟੀ ਹਲਕੇ ਦੇ ਇਤਿਹਾਸਕ ਪਿੰਡ ਸਭਰਾ ਵਿਖੇ ਪਹੁੰਚ ਰਹੇ ਹਨ, ਜਿੱਥੇ ਪਿੰਡ ਦੀ ਪੁਰਾਣੀ ਦਾਣਾ ਮੰਡੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਜਾਵੇਗਾ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ, ਲੋਕ ਮਿਲਣੀ ਪ੍ਰੋਗਰਾਮ ਦੇ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਪਹੁੰਚਣਾ ਇਲਾਕੇ ਦੇ ਲੋਕਾਂ ਲਈ ਮਹੱਤਵਪੂਰਨ ਮੌਕਾ ਹੈ। ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ, ਮੰਗਾਂ ਤੇ ਸੁਝਾਅ ਸੁਣਨਾ ਹੈ। ਇਸ ਨਾਲ ਇਲਾਕਾ ਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕੀਤੇ ਜਾ ਰਹੇ ਹਨ। ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਕਿਹਾ। ਇਸ ਮੌਕੇ ਸਰਪੰਚ ਅਵਤਾਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਸੋਨੀ, ਸਰਪੰਚ ਰਣਜੀਤ ਸਿੰਘ, ਨੰਬਰਦਾਰ ਗੁਰਵੰਤ ਸਿੰਘ, ਮੈਂਬਰ ਕਾਰਜ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਰਮਨ ਸਹਿਗਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ, ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ, ਯੂਥ ਬਲਾਕ ਪ੍ਰਧਾਨ ਦਿਲਬਾਗ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਜਸਪਾਲ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਜੱਸਾ ਪੱਟੀ ਨੇ ਪੱਟੀ ਹਲਕੇ ਦੇ ਸਮੂਹ ਲੋਕਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਨੂੰ ਪਿੰਡ ਸਭਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਵੱਡੀ ਗਿਣਤੀ ’ਚ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ।