- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਵੱਖ-ਵੱਖ ਸ਼ਖ਼ਸੀਅਤਾਂ ਕੀਤਾ ਦੁੱਖ ਦਾ ਪ੍ਰਗਟਾਵਾ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਚਾਨਕ ਅਕਾਲ ਚਲਾਣੇ ਨਾਲ ਬ੍ਰਹਮਪੁਰਾ ਪਰਿਵਾਰ ਨੂੰ ਗਹਿਰੇ ਸਦਮੇ ਮੌਕੇ ਇਸ ਦੁਖਦਾਈ ਖ਼ਬਰ ਨਾਲ ਇਲਾਕੇ ’ਚ ਵੀ ਸੋਗ ਦੀ ਲਹਿਰ ਫੈਲ ਗਈ। ਹਰਵਿੰਦਰ ਸਿੰਘ ਦੇ ਵਿਛੋੜੇ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਾਬਕਾ ਵਿਧਾਇਕਾਂ, ਧਾਰਮਿਕ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਵੱਲੋਂ ਗੋਹਲਵੜ ਪਹੁੰਚ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸਾਬਕਾ ਵਿਧਾਇਕ ਰਮਨਦੀਪ ਸਿੰਘ ਸਿੱਕੀ, ਰਮਨਦੀਪ ਸਿੰਘ ਭਰੋਵਾਲ, ਰਾਜਬੀਰ ਸਿੰਘ ਭੁੱਲਰ, ਸਰਪੰਚ ਹੀਰਾ ਸਿੰਘ ਜੋਧਪੁਰ, ਡਾ. ਬਲਜੀਤ ਸਿੰਘ ਕਾਹਲੋਂ, ਜਗਬੀਰ ਸਿੰਘ ਚੀਮਾ, ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰਦੀਪ ਸਿੰਘ ਮਜੀਠਾ, ਮਨਪ੍ਰੀਤ ਸਿੰਘ ਪਨਗੋਟਾ, ਸਰਪੰਚ ਰਣਜੀਤ ਸਿੰਘ ਵਿਰਕ ਕੋਟ ਬੁੱਢਾ, ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋ, ਸਰਪੰਚ ਸੁਖਦੇਵ ਸਿੰਘ ਜੌੜਾ, ਡੀਐੱਸਪੀ ਰਤਨ ਸਿੰਘ ਪੱਖੋਕੇ, ਮੈਨੇਜਰ ਰਣਬੀਰ ਸਿੰਘ ਪੱਖੋਕੇ, ਮੈਨੇਜਰ ਗੁਰਬਿੰਦਰ ਸਿੰਘ ਡਿਆਲ, ਧੰਨਜੀਤ ਸਿੰਘ ਰਾਜਾ ਜੰਗ, ਬਾਬਾ ਲੱਖਾ ਸਿੰਘ ਨੌਰੰਗਾਬਾਦ, ਮੈਂਬਰ ਲਖਵਿੰਦਰ ਸਿੰਘ ਨੌਰੰਗਾਬਾਦ, ਅੰਗਰੇਜ਼ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਜਗਦੀਸ਼ ਸਿੰਘ ਪੰਡੋਰੀ ਰਣ ਸਿੰਘ, ਸਰਪੰਚ ਕਸ਼ਮੀਰ ਸਿੰਘ ਗੋਹਲਵੜ, ਸੰਮਤੀ ਮੈਂਬਰ ਸੁਰਿੰਦਰ ਸਿੰਘ ਫਤਿਆਬਾਦ, ਪ੍ਰਧਾਨ ਰਤਨ ਸਿੰਘ, ਮੈਂਬਰ ਪੰਚਾਇਤ ਜਗਜੀਤ ਸਿੰਘ, ਅੰਗਰੇਜ਼ ਸਿੰਘ, ਮਾਸਟਰ ਸ਼ਿੰਗਾਰਾ ਸਿੰਘ ਅਤੇ ਕੁਲਦੀਪ ਸਿੰਘ ਫ਼ਤਿਆਬਾਦ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਔਖੀ ਘੜੀ ’ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਹਮਦਰਦੀ ਪ੍ਰਗਟਾਉਣ ਲਈ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।