- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਨੇ ਮਾਝਾ ਕਾਲਜ ਦੇ ਸਹਿਯੋਗ ਨਾਲ ਲਗਾਇਆ ਹੱਡੀਆਂ ਦੀ ਜਾਂਚ ਲਈ ਕੈਂਪ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਖਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਕੂਲ ਆਫ਼ ਫਿਜ਼ੀਓਥੈਰੇਪੀ ਵੱਲੋਂ ਮਾਝਾ ਕਾਲਜ ਫਾਰ ਵੂਮੈਨ, ਤਰਨਤਾਰਨ ਦੇ ਸਹਿਯੋਗ ਨਾਲ ਮੁਫ਼ਤ ਫਿਜ਼ੀਓਥੈਰੇਪੀ ਅਤੇ ਹੱਡੀਆਂ ਦੀ ਮਜ਼ਬੂਤੀ ਬੋਨ ਮਿਨਰਲ ਡੈਂਸਿਟੀ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਹੱਡੀਆਂ ਦੀ ਸਿਹਤ, ਸਰੀਰਿਕ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਬਣਾਈ ਰੱਖਣ ਵਿਚ ਫਿਜ਼ੀਓਥੈਰੇਪੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਟ੍ਰੇਨੀਜ਼ ਵੱਲੋਂ ਵਿਦਿਆਰਥਣਾਂ ਨੂੰ ਹੱਡੀਆਂ ਦੀ ਸਿਹਤ ਸੰਭਾਲਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਰੀਰ ਨੂੰ ਤੰਦਰੁਸਤ, ਚੁਸਤ ਅਤੇ ਸਿਹਤਮੰਦ ਰੱਖਣ ਲਈ ਵੱਖ-ਵੱਖ ਕਸਰਤਾਂ ਵੀ ਕਰਵਾ ਕੇ ਦਿਖਾਈਆਂ ਗਈਆਂ। ਵਿਦਿਆਰਥਣਾਂ ਨੂੰ ਨਿਯਮਿਤ ਸਰੀਰਿਕ ਗਤੀਵਿਧੀਆਂ ਅਤੇ ਕਸਰਤ ਦੇ ਮਹੱਤਵ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਕੈਂਪ ਦੌਰਾਨ ਭਾਗੀਦਾਰਾਂ ਨੂੰ ਫਿਜ਼ੀਓਥੈਰੇਪੀ ਸਬੰਧੀ ਸਲਾਹ ਅਤੇ ਹੱਡੀਆਂ ਦੀ ਮਜ਼ਬੂਤੀ ਦੀ ਜਾਂਚ ਦੀ ਸਹੂਲਤ ਪ੍ਰਦਾਨ ਕੀਤੀ ਗਈ। ਇਸ ਉਪਰਾਲੇ ਰਾਹੀਂ ਰੋਕਥਾਮ ਆਧਾਰਿਤ ਸਿਹਤ ਸੰਭਾਲ ਅਤੇ ਹੱਡੀਆਂ ਦੀ ਸਿਹਤ ਪ੍ਰਤੀ ਸਮੇਂ ਸਿਰ ਜਾਗਰੂਕਤਾ ਪੈਦਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਡਾ. ਮਨੂ ਵਿਸ਼ਿਸ਼ਟ ਅਤੇ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਗਠਿਤ ਪ੍ਰਬੰਧਕੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਸ਼ਿਆਮਲ ਕੋਲੇ ਮੁਖੀ ਸਕੂਲ ਆਫ਼ ਫਿਜ਼ੀਓਥੈਰੇਪੀ ਖਾਲਸਾ ਯੂਨੀਵਰਸਿਟੀ ਅਤੇ ਪ੍ਰੋਫੈਸਰ ਹਰਮਿੰਦਰ ਕੌਰ ਪ੍ਰਿੰਸੀਪਲ ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਹ ਕੈਂਪ ਡਾ. ਆਰਕੇ ਧਵਨ ਡੀਨ ਫੈਕਲਟੀ ਆਫ਼ ਅਲਾਇਡ ਹੈਲਥ ਕੇਅਰ ਸਾਇੰਸਿਜ਼ ਅਤੇ ਡਾ. ਮਹਿਲ ਸਿੰਘ, ਵਾਈਸ ਚਾਂਸਲਰ, ਖਾਲਸਾ ਯੂਨੀਵਰਸਿਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਸਾਂਝੇ ਉਪਰਾਲੇ ਰਾਹੀਂ ਦੋਵਾਂ ਸੰਸਥਾਵਾਂ ਨੇ ਸਮਾਜ ਸੇਵਾ, ਰੋਕਥਾਮ ਆਧਾਰਿਤ ਸਿਹਤ ਸੰਭਾਲ ਅਤੇ ਨਿਯਮਿਤ ਕਸਰਤ ਤੇ ਸਿਹਤਮੰਦ ਜੀਵਨ ਸ਼ੈਲੀ ਰਾਹੀਂ ਹੱਡੀਆਂ ਅਤੇ ਮਾਸਪੇਸ਼ੀਆਂ ਦੀ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।