ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪੱਟੀ ਹਲਕੇ ਦੇ ਪਿੰਡ ਕਿਰਤੋਵਾਲ ਕਲਾਂ ’ਚ ਸਿਆਸੀ ਸਰਗਰਮੀਆਂ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਲਖਬੀਰ ਸਿੰਘ ਕਾਲਾ ਦੀ ਪ੍ਰੇਰਣਾ ਸਦਕਾ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਕਿਰਤੋਵਾਲ ਕਲਾਂ ਅਤੇ ਜਿੰਦਾਵਾਲਾ ਦੇ 103 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਿਰੋਪਾਓ ਦੇ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਲਖਬੀਰ ਸਿੰਘ ਕਾਲਾ ਦੇ ਗ੍ਰਹਿ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਰੇਕ ਵਰਕਰ ਅਤੇ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਪਿੰਡ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਜਿਨ੍ਹਾਂ ਗਰੀਬ ਪਰਿਵਾਰਾਂ ਨੂੰ ਘਰ ਬਣਾਉਣ ਲਈ ਪਲਾਟ ਅਲਾਟ ਕੀਤੇ ਗਏ ਸਨ, ਕਾਂਗਰਸ ਸਰਕਾਰ ਮੁੜ ਸੱਤਾ ਵਿਚ ਆਉਣ ’ਤੇ ਉਨ੍ਹਾਂ ਪਰਿਵਾਰਾਂ ਨੂੰ ਪਲਾਟਾਂ ਦੇ ਕਬਜ਼ੇ ਦਿਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਕਿਰਤੋਵਾਲ ਕਲਾਂ ਦੇ ਸੀਵਰੇਜ ਦੀ ਸਫ਼ਾਈ ਕਰਵਾ ਕੇ ਇਸ ਨੂੰ ਮੁੜ ਚਾਲੂ ਕੀਤਾ ਜਾਵੇਗਾ। ਜਿਨ੍ਹਾਂ ਗਲੀਆਂ ’ਚ ਅਜੇ ਤਕ ਸੀਵਰੇਜ ਦੀ ਸਹੂਲਤ ਨਹੀਂ ਹੈ, ਉਥੇ ਸੀਵਰੇਜ ਪਾਉਣ ਦੇ ਨਾਲ-ਨਾਲ ਗਲੀਆਂ ’ਚ ਟਾਈਲਾਂ ਲਗਵਾਈਆਂ ਜਾਣਗੀਆਂ। ਉਨ੍ਹਾਂ ਪਿੰਡ ਦੇ ਸਿਹਤ ਕੇਂਦਰ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪਿੰਡ ਦੇ ਹਸਪਤਾਲ ਦਾ ਦਰਜਾ ਘਟਾ ਕੇ ਇਸ ਨੂੰ ਆਮ ਆਦਮੀ ਕਲੀਨਿਕ ਬਣਾ ਦਿੱਤਾ ਗਿਆ ਸੀ। ਕਾਂਗਰਸ ਸਰਕਾਰ ਆਉਣ ’ਤੇ ਇਸ ਨੂੰ ਮੁੜ ਪ੍ਰਾਇਮਰੀ ਹੈਲਥ ਸੈਂਟਰ ਦਾ ਦਰਜਾ ਦਿਵਾਉਣ ਅਤੇ ਲੋੜੀਂਦੇ ਡਾਕਟਰਾਂ ਦੀਆਂ ਅਸਾਮੀਆਂ ਪੂਰੀਆਂ ਕਰਵਾਉਣ ਲਈ ਕਦਮ ਚੁੱਕੇ ਜਾਣਗੇ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੇ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਗਿੱਲ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖ ਕੇ ਇਲਾਕੇ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਐੱਸਡੀਓ ਰਸ਼ਪਾਲ ਸਿੰਘ, ਗੁਰਵੇਲ ਸਿੰਘ ਲੁਹਾਰੀਆਂ, ਕੌਂਸਲਰ ਜਗਮੀਤ ਸਿੰਘ ਭੁੱਲਰ, ਸਰਪੰਚ ਮਨਜੀਤ ਸਿੰਘ ਮਰਹਾਣਾ, ਰਘਬੀਰ ਸਿੰਘ ਤੁੰਗ ਮੰਡਲ ਪ੍ਰਧਾਨ, ਦੀਦਾਰ ਸਿੰਘ, ਸਰਪੰਚ ਪਰਮਜੀਤ ਸਿੰਘ, ਹਜੂਰ ਸਿੰਘ, ਜਸਪਾਲ ਸਿੰਘ ਸੰਧੂ, ਸਰਪੰਚ ਪ੍ਰਭਜੀਤ ਸਿੰਘ, ਸਰਪੰਚ ਅੰਗਰੇਜ਼ ਸਿੰਘ, ਸਰਪੰਚ ਸਾਹਿਬ ਸਿੰਘ, ਮੇਜਰ ਸਿੰਘ, ਸਲਵਿੰਦਰ ਸਿੰਘ ਫੌਜੀ, ਸੁਖਵਿੰਦਰ ਸਿੰਘ ਸਫਲ ਕਿਸਾਨ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਬੀਤ ਕਿਰਤੋਵਾਲ, ਸਰਪੰਚ ਜਤਿੰਦਰ ਸਿੰਘ ਰਾਜੂ, ਨੰਬਰਦਾਰ ਤਾਰਾ ਸਿੰਘ, ਗੁਰਵਿੰਦਰ ਸਿੰਘ ਕੈਰੋਂ, ਦਿਲਰਾਜ ਸਿੰਘ ਕੈਰੋਂ, ਸੁਰਜੀਤ ਸਿੰਘ ਪੱਟੀ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਸੁਵਿੰਦਰ ਸਿੰਘ ਰੱਤਾ ਗੁੱਦਾ ਅਤੇ ਜਸਕਰਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਵਿਚ ਸੋਨਾ ਸਿੰਘ ਮੈਂਬਰ ਪੰਚਾਇਤ, ਹਰਜੀਤ ਕੌਰ ਮੈਂਬਰ ਪੰਚਾਇਤ, ਮਨਜੀਤ ਕੌਰ, ਗੋਵਿੰਦ ਸਿੰਘ, ਆਕਾਸ਼ਦੀਪ ਕੁਮਾਰ, ਧੀਰਜ ਕੁਮਾਰ, ਵਿਕਰਮਜੀਤ ਸਿੰਘ, ਸਾਜਨ, ਸੰਦੀਪ, ਡਾਕਟਰ ਹੀਰਾ, ਹੁਸਨਪ੍ਰੀਤ, ਦੇਵਾ, ਸੁੱਖੋ, ਦਿਲਬਾਗ ਸਿੰਘ, ਹੈਪੀ ਸਿੰਘ, ਜੱਜ, ਸੇਵਕ, ਸ਼ਾਮਾ, ਜੱਸੀ ਭੂਆ, ਸਤਨਾਮ ਸਿੰਘ ਠੇਕੇਦਾਰ, ਗੁਰਸ਼ਾਨ ਸਿੰਘ, ਰਾਜਵਿੰਦਰ ਕੌਰ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਭੀਜੀਤ ਸਿੰਘ, ਸਤਬੀਰ ਸਿੰਘ ਸੋਨੀ, ਵਰਿੰਦਰ ਸਿੰਘ, ਨਿਸ਼ਾਨ ਸਿੰਘ, ਮੁਹੱਬਤ ਸਿੰਘ, ਜੋਬਨਜੀਤ ਸਿੰਘ, ਅਮਰ ਸਿੰਘ, ਪਰਮਜੀਤ ਕੌਰ, ਗੁਰਪਾਲ ਸਿੰਘ ਪਾਲੀ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਧਰਮਿੰਦਰ ਸਿੰਘ, ਜਗਜੀਤ ਜੱਗੂ, ਰਾਜ ਸਿੰਘ, ਗੁਰਜੰਟ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੋਤ ਸਿੰਘ, ਸਿਮ੍ਰਿਤ, ਸਿੰਮੂ, ਆਕਾਸ਼ਦੀਪ ਸਿੰਘ, ਮੰਨੂ, ਹੁਸਨਪ੍ਰੀਤ ਸਿੰਘ, ਹੀਰਾ ਸਿੰਘ ਮੈਂਬਰ ਪੰਚਾਇਤ, ਭੱਲਾ ਸਿੰਘ, ਮੰਗੀ ਸਿੰਘ, ਪਰਮਜੀਤ ਸਿੰਘ, ਪੰਮਾ ਸੁੱਖਾ ਬਾਵਾ, ਸਾਹਿਲ ਬਾਵਾ, ਮੁਖਾ ਬਾਵਾ, ਕਰਨ ਬਾਵਾ, ਸਾਹਿਲ ਪ੍ਰੀਤ ਸਿੰਘ, ਮੰਗਾ ਸਿੰਘ, ਆਕਾਸ਼ਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਸਾਹਿਬ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ, ਸਰਵਣਜੀਤ ਸਿੰਘ, ਗੁਰਜੰਟ ਸਿੰਘ, ਕਰਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸਹਿਬਾਜ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਰੋਹਿਤ ਪ੍ਰੀਤ ਸਿੰਘ, ਸੈਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਸਤਪਾਲ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਦੇ ਨਾਮ ਸ਼ਾਮਲ ਹਨ।