ਖਾਲੜਾ ’ਚ ਸ਼ਰਧਾ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਖਾਲੜਾ ’ਚ ਸ਼ਰਧਾ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ
Publish Date: Tue, 10 Nov 2026 05:57 PM (IST)
Updated Date: Tue, 10 Nov 2026 06:00 PM (IST)
ਸਰਬਜੀਤ ਸਿੰਘ ਛੀਨਾ, •ਪੰਜਾਬੀ ਜਾਗਰਣ, ਖਾਲੜਾ : ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸਮੂਹ ਮਿਸਤਰੀ ਅਤੇ ਮਜ਼ਦੂਰ ਭਾਈਚਾਰੇ ਵੱਲੋਂ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਹੈੱਡ ਗ੍ਰੰਥੀ ਭਾਈ ਗੁਰਸਾਹਿਬ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਸੁਖਮਨੀ ਸੇਵਾ ਸੁਸਾਇਟੀ ਖਾਲੜਾ ਦੀਆਂ ਬੀਬੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਸਮੂਹ ਮਿਸਤਰੀ ਸਭਾ ਵੱਲੋਂ ਸੰਗਤਾਂ ਲਈ ਚਾਹ ਅਤੇ ਪਕੌੜਿਆਂ ਦਾ ਅਤੁੱਟ ਲੰਗਰ ਲਗਾਇਆ ਗਿਆ, ਜਿਸ ਦਾ ਵੱਡੀ ਗਿਣਤੀ ਚ ਸੰਗਤਾਂ ਨੇ ਲੰਗਰ ਛਕਿਆ। ਇਸ ਮੌਕੇ ਠੇਕੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਇਸ ਪਹਿਲੇ ਸਮਾਗਮ ਨੂੰ ਸੰਗਤਾਂ ਵੱਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ’ਚ ਇਹ ਦਿਹਾੜਾ ਹੋਰ ਵੀ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਉਨ੍ਹਾਂ ਸਮਾਗਮ ’ਚ ਪਹੁੰਚੀਆਂ ਸਮੂਹ ਸੰਗਤਾਂ ਅਤੇ ਮਿਸਤਰੀ ਭਾਈਚਾਰੇ ਦਾ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਮਿਸਤਰੀ ਲਖਬੀਰ ਸਿੰਘ ਠੇਕੇਦਾਰ, ਬਲਜੀਤ ਸਿੰਘ ਠੇਕੇਦਾਰ, ਮਿਸਤਰੀ ਅਵਤਾਰ ਸਿੰਘ, ਰਾਜਾ, ਬਾਗਾ, ਪ੍ਰਧਾਨ ਬਲਦੇਵ ਸਿੰਘ, ਕਸ਼ਮੀਰ ਸਿੰਘ, ਕਾਕਾ, ਪ੍ਰੇਮ ਸਿੰਘ, ਗੁਰਭੇਜ ਸਿੰਘ, ਬੱਬੂ ਗਿੱਲਪਨ, ਗੋਰਾ, ਸੁੱਖਾ, ਫੌਜੀ ਗੁਰਸਾਹਿਬ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਲਾਡੀ, ਕੁਲਦੀਪ ਸਿੰਘ, ਸਾਹਿਬ ਸਿੰਘ ਮਿਸਤਰੀ, ਬਲਵਿੰਦਰ ਸਿੰਘ, ਗੋਰਾ ਖਾਲੜਾ, ਹਰਪਾਲ ਸਿੰਘ, ਨਿਰਵੈਲ ਸਿੰਘ, ਹਰਚੰਦ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ ਜੋਧਪੁਰੀ, ਬਾਵਾ ਸਿੰਘ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਵੱਡੀ ਗਿਣਤੀ ’ਚ ਪਤਵੰਤੇ ਹਾਜ਼ਰ ਸਨ।