- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਨੂੰ ਸਿੱਖਿਆ ਦੇ ਖੇਤਰ ’ਚ ਮੋਹਰੀ ਜ਼ਿਲ੍ਹਾ ਬਣਾਉਣ ਲਈ ਕੀਤੀਆਂ ਵਿਚਾਰਾਂ

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਨੂੰ ਸਿੱਖਿਆ ਦੇ ਖੇਤਰ ’ਚ ਮੋਹਰੀ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸੈਂਟਰ ਹੈੱਡ ਟੀਚਰਾਂ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਵਿਚਾਰਾਂ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਕੂਲਾਂ ’ਚ ਕਰਵਾਏ ਜਾਣ ਵਾਲੇ ਵਿੱਦਿਅਕ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਭਾਗੀਦਾਰ ਬਣਾਉਣ ਲਈ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਪੜ੍ਹਾਈ ਦੇ ਨਾਲ-ਨਾਲ ਵਿੱਦਿਅਕ ਮੁਕਾਬਲਿਆਂ ’ਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਇਸ ਨਾਲ ਉਨ੍ਹਾਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ’ਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ।