- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕੂਲਰ ਰੋਡ ਤੋਂ ਨੂਰਦੀ ਅੱਡਾ ਚੌਕ ਤਕ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਗੁਰੂ ਨਗਰੀ ਤਰਨਤਾਰਨ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦੀ ਲੜੀ ਤਹਿਤ ਨੂਰਦੀ ਅੱਡਾ ਚੌਕ ਤੋਂ ਬਾਹੀ ਸਰਕੂਲਰ ਰੋਡ ਦੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਵਿਕਾਸ ਕਾਰਜ ਦੀ ਸ਼ੁਰੂਆਤ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਮਰਜੀਤ ਸਿੰਘ ਲਾਡਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਮਨਜਿੰਦਰ ਸਿੰਘ ਗਿੱਲ, ਬਲਜੀਤ ਸਿੰਘ ਬਿੱਟੂ, ਮਨਪ੍ਰੀਤ ਸਿੰਘ ਮਨੀ, ਰਾਮਬੀਰ ਸਿੰਘ ਬੁਲੰਦੀ, ਵੀਰ ਸਿੰਘ, ਹਰਪ੍ਰੀਤ ਸਿੰਘ, ਰਾਜਾ, ਗੁਰਮੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਸਮੇਤ ਹੋਰ ਸਥਾਨਕ ਆਗੂ ਅਤੇ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਅਮਰਜੀਤ ਸਿੰਘ ਲਾਡਾ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦੀ ਉਸਾਰੀ ’ਤੇ ਮੁਰੰਮਤ, ਸੀਵਰੇਜ਼ ਪ੍ਰਬੰਧਾਂ ਵਿਚ ਸੁਧਾਰ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣਾ ਉਨ੍ਹਾਂ ਦਾ ਮੁੱਢਲਾ ਹੱਕ ਹੈ ਅਤੇ ਇਨ੍ਹਾਂ ਸਹੂਲਤਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।