- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਦੀ ਪਹਿਲੀ ਡਿਜ਼ੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਤੋਂ 30 ਨਵੰਬਰ ਤਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ, ਤਰਨਤਾਰਨ ਰਾਹੁਲ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜ਼ੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾ ਹੋਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈਡੀ ਜਾਰੀ ਕੀਤੀ ਜਾਵੇਗੀ।