- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਦਲਦੇ ਮੌਸਮ ’ਚ ਬੱਚਿਆਂ ਦਾ ਰੱਖੋ ਖਾਸ ਧਿਆਨ- ਡਾ. ਸੁਪ੍ਰਿਯਾ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਬਦਲਦੇ ਮੌਸਮ ’ਚ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਇਸ ਮੌਸਮ ਵਿਚ ਵਾਈਰਸ ਤੇ ਬੈਕਟੀਰੀਆ ਬਹੁਤ ਤੇਜ਼ੀ ਨਾਲ ਬੱਚਿਆਂ ’ਤੇ ਹਮਲਾ ਕਰਦੇ ਹਨ, ਜਿਸ ਕਾਰਨ ਬੱਚਿਆਂ ਨੂੰ ਠੰਢ, ਜੁਕਾਮ, ਬੁਖਾਰ, ਨੱਕ ਬੰਦ, ਸਾਹ ਲੈਣ ਵਿਚ ਤਕਲੀਫ, ਗਲੇ ਦੀ ਇਨਫੈਕਸ਼ਨ ਹੋ ਜਾਂਦੀ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਿਰ ਡਾ. ਸੁਪ੍ਰਿਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਬੱਚਿਆਂ ਦੀ ਦੇਖਭਾਲ ਲਈ ਕੁਝ ਜ਼ਰੂਰੀ ਸਾਵਧਾਨੀਆਂ ਦੱਸਦਿਆਂ ਕਿਹਾ ਕਿ ਬੱਚਿਆਂ ਨੂੰ ਬਦਲਦੇ ਮੌਸਮ ’ਚ ਜ਼ਿਆਦਾ ਕੱਪੜਿਆਂ ਨਾਲ ਨਾ ਲੱਦੋ, ਬੱਚੇ ਦਾ ਸਿਰ, ਪੈਰ ’ਤੇ ਹੱਥਾਂ ਰਾਹੀਂ ਠੰਢ ਦੀ ਲਪੇਟ ਵਿਚ ਆਉਂਦੇ ਹਨ, ਇਸ ਲਈ ਬੱਚਿਆਂ ਨੂੰ ਟੋਪੀ, ਜੁਰਾਬਾਂ ਪਾ ਕੇ ਰੱਖੋਂ, ਬੱਚੇ ਨੂੰ ਸੁਆਉਣ ਤੋਂ ਪਹਿਲਾਂ ਉਸ ਦਾ ਬਿਸਤਰਾ ਗਰਮ ਕਰੋ, ਨਿੱਕੇ ਬੱਚਿਆਂ ਦੀ ਰੋਜ਼ਾਨਾ ਗੁਣਗੁਨੇ ਪਾਣੀ ਨਾਲ ਸਪੋਨਜਿੰਗ ਕੀਤੀ ਜਾਵੇ, ਸਰਦੀ, ਜੁਕਾਮ ਹੋਣ ’ਤੇ ਬੱਚੇ ਨੂੰ ਸਟੀਮ ਦਿੱਤੀ ਜਾਵੇ ਅਤੇ ਬਿਮਾਰ ਹੋਣ ’ਤੇ ਕੋਈ ਦੇਸੀ ਨੁਸਖਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਤੁਰੰਤ ਮਾਹਿਰ ਡਾਕਟਰ ਪਾਸੋਂ ਚੈੱਕਅਪ ਕਰਵਾਇਆ ਜਾਵੇ।