- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਟੀਜ਼ਨ ਕੌਂਸਲ ਨੇ ਕੀਤਾ ਕੌਂਸਲਰ ਸਰਬਜੀਤ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜ਼ਨ ਕੌਂਸਲ ਤਰਨਤਾਰਨ ਵੱਲੋਂ ਕਰਵਾਏ ਜਾ ਰਹੇ 35ਵੇਂ ਕੰਨਿਆ ਦਾਨ ਸਮਾਗਮ ਲਈ ਆਰਥਿਕ ਸਹਾਇਤਾ ਦੇਣ ’ਤੇ ਸਮਾਜ ਸੇਵੀ ਅਤੇ ਕੌਂਸਲਰ ਸਰਬਜੀਤ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੌਂਸਲਰ ਭੁੱਲਰ ਵੱਲੋਂ ਸਮਾਗਮ ਦੇ ਪ੍ਰਬੰਧਾਂ ਲਈ ਅਗਾਊਂ ਆਰਥਿਕ ਸਹਾਇਤਾ ਦਿੱਤੀ ਗਈ, ਜਿਸ ਲਈ ਸੰਸਥਾ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਸਬੰਧੀ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਤੇ ਸਾਬਕਾ ਲੈਕਚਰਾਰ ਸੁਖਵੰਤ ਸਿੰਘ ਧਾਮੀ ਦੇ ਗ੍ਰਹਿ ਵਿਖੇ ਹੋਏ ਸਮਾਗਮ ਦੌਰਾਨ ਕੌਂਸਲਰ ਸਰਬਜੀਤ ਸਿੰਘ ਭੁੱਲਰ ਨੇ ਖ਼ੁਦ ਪਹੁੰਚ ਕੇ ਸਮੂਹਿਕ ਵਿਆਹ ਸਮਾਗਮ ਲਈ ਸਹਾਇਤਾ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਵਰਗੇ ਨੇਕ ਕਾਰਜਾਂ ’ਚ ਸਹਿਯੋਗ ਦੇਣਾ ਹਰ ਵਿਅਕਤੀ ਦਾ ਫ਼ਰਜ਼ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਭਵਿੱਖ ’ਚ ਵੀ ਸਿਟੀਜ਼ਨ ਕੌਂਸਲ ਨੂੰ ਹਰ ਸੰਭਵ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਸਰਬਜੀਤ ਸਿੰਘ ਭੁੱਲਰ ਨੇ ਸਿਟੀਜ਼ਨ ਕੌਂਸਲ ਵੱਲੋਂ ਪਿਛਲੇ ਲਗਭਗ 35 ਸਾਲਾਂ ਤੋਂ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਅਤੇ ਸਮੂਹਿਕ ਵਿਆਹਾਂ ਦਾ ਉਪਰਾਲਾ ਸਮਾਜ ਲਈ ਪ੍ਰੇਰਨਾ ਸਰੋਤ ਹੈ। ਕੌਂਸਲਰ ਸਰਬਜੀਤ ਸਿੰਘ ਭੁੱਲਰ ਆਗਾਮੀ 35ਵੇਂ ਕੰਨਿਆ ਦਾਨ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣਗੇ। ਇਸ ਮੌਕੇ ਕੌਂਸਲ ਦੇ ਪ੍ਰਧਾਨ ਸੁਖਵੰਤ ਸਿੰਘ ਧਾਮੀ ਅਤੇ ਪੈਟਰਨ ਡਾ. ਸੁਖਦੇਵ ਸਿੰਘ ਲੌਹੁਕਾ ਵੱਲੋਂ ਕੌਂਸਲਰ ਸਰਬਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਕਨਵੀਨਰ ਅਤੇ ਸਾਬਕਾ ਸੂਬੇਦਾਰ ਮੁਖਤਾਰ ਸਿੰਘ, ਸਾਬਕਾ ਬੈਂਕ ਮੈਨੇਜਰ ਹਰਵਿੰਦਰ ਸਿੰਘ ਅਤੇ ਨਰਿੰਦਰ ਸਿੰਘ, ਰੂੜ ਸਿੰਘ ਮਾਸਟਰ ਕਲੋਨੀ, ਅਵਤਾਰ ਸਿੰਘ ਤਨੇਜਾ ਮੈਂਬਰ ਸਲਾਹਕਾਰ ਬੋਰਡ, ਹਰਿੰਦਰ ਸਿੰਘ ਪਲਾਸੌਰ, ਨੈਸ਼ਨਲ ਐਵਾਰਡੀ ਮਾਸਟਰ ਅਮਰਜੀਤ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ ਲਵਲੀ, ਡਾ. ਨਿਰਮਲਜੀਤ ਸਿੰਘ ਵਰਪਾਲ, ਗੁਲਜ਼ਾਰ ਸਿੰਘ ਭੁੱਟੋ, ਨਿਰਭੈ ਸਿੰਘ, ਗੁਰਜੀਤ ਸਿੰਘ ਬਾਜਵਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।