16 ਨੂੰ ਪਿੰਡ ਸਭਰਾ ’ਚ ਹੋਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ 16 ਨੂੰ ਪਿੰਡ ਸਭਰਾ ’ਚ ਹੋਵੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ
Publish Date: Wed, 11 Nov 2026 05:29 PM (IST)
Updated Date: Wed, 11 Nov 2026 05:33 PM (IST)
ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਨਵੰਬਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਰੂਬਰੂ ਹੋਣਗੇ। ਇਸ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਐੱਸਡੀਐੱਮ ਪੱਟੀ ਅਤੇ ਤਹਿਸੀਲਦਾਰ ਨੂੰ ਨਾਲ ਲੈ ਕੇ ਪਿੰਡ ਸਭਰਾ ਵਿਖੇ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਦੌਰੇ ਦੌਰਾਨ ਪ੍ਰੋਗਰਾਮ ਵਾਲੀ ਥਾਂ ’ਤੇ ਲੋੜੀਂਦੇ ਪ੍ਰਬੰਧਾਂ, ਲੋਕਾਂ ਦੀ ਸਹੂਲਤ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਗਿਆ। ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਦਾ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਦੀ ਇਸ ਲੋਕ ਮਿਲਣੀ ਨੂੰ ਲੈ ਕੇ ਇਲਾਕੇ ਦੇ ਲੋਕਾਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਪਿੰਡ ਸਭਰਾ ਵਿਖੇ ਹੋਣ ਵਾਲੇ ਇਸ ਪ੍ਰੋਗਰਾਮ ਰਾਹੀਂ ਮੁੱਖ ਮੰਤਰੀ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ।