ਹਲਕੇ ਦੇ ਨੌਜਵਾਨਾਂ ਨੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਲਿਆ ਅਹਿਦ ਹਲਕੇ ਦੇ ਨੌਜਵਾਨਾਂ ਨੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਲਿਆ ਅਹਿਦ
Publish Date: Wed, 11 Nov 2026 05:33 PM (IST)
Updated Date: Wed, 11 Nov 2026 05:36 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਭਰ ’ਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ’ਚ ਵੀ ਆਮ ਆਦਮੀ ਪਾਰਟੀ ਵੱਲੋਂ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਪੰਜਾਬ ਬੁਲਾਰੇ ਅਤੇ ਸੀਨੀਅਰ ਆਗੂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਪਹੁੰਚੇ ਨੌਜਵਾਨਾਂ ਨੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਾਥ ਦੇਣ ਦਾ ਅਹਿਦ ਲਿਆ। ਨੌਜਵਾਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਨਾਲ ਚੱਲਣਗੇ ਅਤੇ ਹਰ ਪਿੰਡ ’ਚ ਨੌਜਵਾਨਾਂ ਦੀਆਂ ਟੀਮਾਂ ਬਣਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਨੇ ਨੌਜਵਾਨਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਨੌਜਵਾਨਾਂ ਦਾ ਇਕੱਠੇ ਹੋਣਾ ਉਨ੍ਹਾਂ ਲਈ ਹੌਸਲੇ ਅਤੇ ਉਤਸ਼ਾਹ ਦੀ ਗੱਲ ਹੈ। ਉਹ ਸਾਰੇ ਨੌਜਵਾਨਾਂ ਦੇ ਧੰਨਵਾਦੀ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਹਲਕੇ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਹਲਕਾ ਖਡੂਰ ਸਾਹਿਬ ਦੀ ਤਰੱਕੀ ਤੇ ਵਿਕਾਸ ਲਈ ਸਾਰੇ ਮਿਲ ਕੇ ਯਤਨ ਕਰਨ ਤਾਂ ਜੋ ਇਲਾਕੇ ਨੂੰ ਇਕ ਨਵੀਂ ਦਿਸ਼ਾ ਦਿੱਤੀ ਜਾ ਸਕੇ।