ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਵਲੰਟੀਅਰਾਂ ’ਚ ਭਾਰੀ ਉਤਸ਼ਾਹ : ਚੀਮਾ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਵਲੰਟੀਅਰਾਂ ’ਚ ਭਾਰੀ ਉਤਸ਼ਾਹ : ਰਣਜੀਤ ਸਿੰਘ ਚੀਮਾ
Publish Date: Wed, 11 Nov 2026 05:37 PM (IST)
Updated Date: Wed, 11 Nov 2026 05:39 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 16 ਨਵੰਬਰ ਨੂੰ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਹੋਣ ਵਾਲੀ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਲ ਸਰੋਤ ਨਿਗਮ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਿੰਡ ਸਭਰਾ ਵਿਖੇ ਆਮਦ ਹਲਕੇ ਦੇ ਲੋਕਾਂ ਲਈ ਖ਼ਾਸ ਮਹੱਤਵ ਰੱਖਦੀ ਹੈ। ਇਸ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ ’ਤੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨਗੇ। ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਵਰਗ ਤਕ ਸਰਕਾਰੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕਾਂ ’ਚ ਪਹੁੰਚ ਕੇ ਉਨ੍ਹਾਂ ਦੀਆਂ ਗੱਲਾਂ ਸੁਣਨਾ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਆਪਣੇ ਮੁੱਖ ਮੰਤਰੀ ਦਾ ਸਵਾਗਤ ਕਰਨ ਲਈ ਉਤਾਵਲੇ ਹਨ। ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਸਭਰਾ ਵਿਖੇ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਮੁੱਖ ਮੰਤਰੀ ਦਾ ਸਵਾਗਤ ਕਰਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੇ ਸੁਝਾਵਾਂ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 16 ਨਵੰਬਰ ਦਾ ਇਹ ਸਮਾਗਮ ਪੱਟੀ ਹਲਕੇ ਦੇ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਿਤ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ।