- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੈੱਕ ਬਾਊਂਸ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 21 ਨੂੰ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਕਚਹਿਰੀਆਂ ਤਰਨਤਾਰਨ, ਸਬ ਡਵੀਜ਼ਨਲ ਕਚਹਿਰੀਆਂ ਪੱਟੀ ਅਤੇ ਖਡੂਰ ਸਾਹਿਬ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਚੈੱਕ ਬਾਊਂਸ ਨਾਲ ਸਬੰਧਿਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ 21 ਨਵੰਬਰ ਨੂੰ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਸਬੰਧਿਤ ਧਿਰਾਂ ਦੇ ਆਪਸੀ ਸਮਝੌਤੇ ਅਤੇ ਸਹਿਮਤੀ ਰਾਹੀਂ ਮਾਮਲਿਆਂ ਦਾ ਜਲਦੀ, ਸੁਖਾਵੇਂ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਚੈੱਕ ਬਾਊਂਸ ਨਾਲ ਸਬੰਧਿਤ ਮਾਮਲਿਆਂ ਦੇ ਪੱਖਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਮਲਿਆਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਇਸ ਵਿਸ਼ੇਸ਼ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਨੰਬਰ 01852-223291 ’ਤੇ ਸੰਪਰਕ ਕੀਤਾ ਜਾ ਸਕਦਾ ਹੈ।