- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਵਿੰਦਰ ਸਿੰਘ ਗੋਹਲਵੜ ਦੇ ਵਿਛੋੜੇ ’ਤੇ ਬ੍ਰਹਮਪੁਰਾ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਬ੍ਰਹਮਪੁਰਾ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਉਣ ਵਾਲੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਇਲਾਕੇ ਦੇ ਕਈ ਪਤਵੰਤੇ ਸੱਜਣਾਂ ਨੇ ਪਿੰਡ ਗੋਹਲਵੜ ਵਿਖੇ ਪਹੁੰਚ ਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ ਦੇ ਚੇਅਰਮੈਨ ਅੰਗਦ ਸਿੰਘ ਸੋਹਲ, ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ, ਸਰਪੰਚ ਗੁਰਦਿਆਲ ਸਿੰਘ ਮਰਹਾਣਾ, ਚੇਅਰਮੈਨ ਕੁਲਵੰਤ ਸਿੰਘ ਚੋਹਲਾ ਸਾਹਿਬ, ਗੁਰਿੰਦਰ ਸਿੰਘ ਟੋਨੀ ਡੇਰਾ ਸਾਹਿਬ, ਗਿਆਨ ਸਿੰਘ ਸ਼ਹਬਾਜਪੁਰ, ਸਰਪੰਚ ਰਣਜੀਤ ਸਿੰਘ ਰਾਣਾ ਮੰਮਣਕੇ, ਸਰਪੰਚ ਸੁਖਵਿੰਦਰ ਸਿੰਘ ਗੁਲਾਲੀਪੁਰ, ਨਿਸ਼ਾਨ ਸਿੰਘ ਸੋਨੀ ਕਮਾਲਪੁਰ ਅਤੇ ਸਰਪੰਚ ਜਸਪਾਲ ਸਿੰਘ ਲਾਲਪੁਰਾ ਸਮੇਤ ਹੋਰ ਕਈ ਇਲਾਕਾ ਨਿਵਾਸੀਆਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੁੱਖ ਦੀ ਇਸ ਘੜੀ ’ਚ ਪਰਿਵਾਰ ਨਾਲ ਸ਼ਰੀਕ ਹੋਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸ਼ਕਿਲ ਸਮੇਂ ’ਚ ਮਿਲਿਆ ਇਹ ਸਨੇਹ ਅਤੇ ਸਾਥ ਪਰਿਵਾਰ ਲਈ ਵੱਡਾ ਸਹਾਰਾ ਹੈ।