ਵਾਰਡ ਨੰਬਰ 9 ’ਚ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ : ਜੱਸਾ ਪੱਟੀ ਵਾਰਡ ਨੰਬਰ 9 ’ਚ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ : ਜੱਸਾ ਪੱਟੀ
Publish Date: Wed, 11 Nov 2026 05:53 PM (IST)
Updated Date: Wed, 11 Nov 2026 05:54 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪੱਟੀ ਸ਼ਹਿਰ ਦੇ ਵਾਰਡ ਨੰਬਰ 9 ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਪ੍ਰਣ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਆਪਣੇ ਬਿਆਨ ’ਚ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰੇਕ ਨਵੇਂ ਸਾਥੀ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਸਥਾਨ ਦਿੱਤਾ ਜਾਵੇਗਾ। ਜੱਸਾ ਪੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਵਰਕਰ ਅਤੇ ਆਮ ਲੋਕ ਹਨ। ਵਾਰਡ ਪੱਧਰ ਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਹ ਸ਼ਮੂਲੀਅਤ ਸਮਾਗਮ ਕੋਮਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਇਆ। ਇਸ ਮੌਕੇ ਵਾਰਡ ਦੇ ਕੌਂਸਲਰ ਹਰਜਿੰਦਰ ਸਿੰਘ ਪੱਪੂ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ ਸੰਧੂ, ਸਰਵਨ ਸਿੰਘ, ਹਰਜਿੰਦਰ ਸਿੰਘ, ਡਾ. ਪ੍ਰਭਜਿੰਦਰ ਸਿੰਘ, ਪ੍ਰੇਮ ਸਿੰਘ, ਕਾਬਲ ਸਿੰਘ, ਪਰਗਟ ਸਿੰਘ, ਤਰਸੇਮ ਸਿੰਘ, ਬਚਿੰਦਰ ਸਿੰਘ, ਜੱਬਰ ਪਹਿਲਵਾਨ, ਦਿਲਬਾਗ ਸਿੰਘ, ਪ੍ਰਿਤਪਾਲ ਸਿੰਘ, ਰਮਨਦੀਪ ਸਿੰਘ, ਜਗਦੀਪ ਸਿੰਘ ਲਾਡਾ, ਮੰਗਾ, ਮਮਤਾ, ਪਰਮਜੀਤ ਕੌਰ, ਨਿੰਦਰ ਕੌਰ, ਗੁਰਪ੍ਰੀਤ ਕੌਰ ਸਮੇਤ ਵੱਡੀ ਗਿਣਤੀ ’ਚ ਮੁਹੱਲਾ ਨਿਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਵਾਰਡ ’ਚ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨਗੇ।