ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੀਤੀ ਨਿਖੇਧੀ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਕੀਤੀ ਨਿਖੇਧੀ
Publish Date: Wed, 11 Nov 2026 05:59 PM (IST)
Updated Date: Wed, 11 Nov 2026 06:00 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਤਰਨਤਾਰਨ ਦੀ ਮੀਟਿੰਗ ਬੱਸ ਅੱਡਾ ਤਰਨਤਾਰਨ ਵਿਖੇ ਕਾਮਰੇਡ ਤਰਲੋਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਨ੍ਹਾਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 13 ਤੋਂ 19 ਦਸੰਬਰ ਤਕ ਕੀਤੇ ਜਾਣ ਵਾਲੇ ਪੂਰਨ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਐਸੋਸੀਏਸ਼ਨ ਦੇ ਮੈਂਬਰ ਵੱਧ ਚੜ੍ਹ ਕੇ ਯੋਗਦਾਨ ਪਾਉਣਗੇ। ਇਸੇ ਤਰ੍ਹਾਂ ਅੰਬਾਲਾ ਤੋਂ ਅੰਮ੍ਰਿਤਸਰ ਤਕ ਬਣਾਈ ਜਾਣ ਵਾਲੀ ਮਨੁੱਖੀ ਚੇਨ ’ਚ 15 ਦਸੰਬਰ ਨੂੰ ਜੰਡਿਆਲਾ ਗੁਰੂ ਵਿਖੇ ਸਮੂਹ ਸਾਥੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਬੁਲਾਰਿਆਂ ਨੇ ਸਰਕਾਰ ਵੱਲੋਂ ਅਦਾਲਤਾਂ ਦੇ ਫ਼ੈਸਲਿਆਂ ਨੂੰ ਲਾਗੂ ਨਾ ਕਰਨ ਦੇ ਰਵੱਈਏ ਦੀ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿੰਗਾਈ ਭੱਤੇ ਡੀਏ ਸਬੰਧੀ ਸਪੱਸ਼ਟ ਹੁਕਮ ਜਾਰੀ ਨਾ ਕਰਨਾ ਅਤੇ ਬਕਾਇਆ ਰਾਸ਼ੀ ਬਾਰੇ ਅਧੂਰਾ ਪੱਤਰ ਜਾਰੀ ਕਰਨਾ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਹੈ। ਇਸ ਮੌਕੇ ਸਰਕਾਰ ਦੇ ਇਸ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਮੀਟਿੰਗ ਦੌਰਾਨ 17 ਦਸੰਬਰ ਨੂੰ ਮਨਾਏ ਜਾਣ ਵਾਲੇ ਪੈਨਸ਼ਨਰ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੂਹ ਪੈਨਸ਼ਨਰਾਂ ਨੂੰ ਇਸ ਸਮਾਗਮ ’ਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਟੋਪੀ ਸਿਨਹਾ ਦੇ ਰਵੱਈਏ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ’ਚ ਮਾਸਟਰ ਸਤਵਿੰਦਰ ਸਿੰਘ, ਪ੍ਰਿੰਸੀਪਲ ਦਲਬੀਰ ਸਿੰਘ, ਗੁਰਮੇਜ਼ ਸਿੰਘ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਲੱਖਾ ਸਿੰਘ, ਮਹਿੰਦਰ ਸਿੰਘ, ਅਜੀਤ ਸਿੰਘ, ਰਾਜਵਿੰਦਰ ਸਿੰਘ ਸਮੇਤ ਲਗਭਗ 100 ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਜੱਸਾ ਸਿੰਘ ਕੱਦਗਿਲ ਨੇ ਬਾਖ਼ੂਬੀ ਨਿਭਾਈ, ਜਦਕਿ ਮਾਸਟਰ ਸਤਵਿੰਦਰ ਸਿੰਘ ਵੱਲੋਂ ਮੀਟਿੰਗ ਸਬੰਧੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕੀਤੀ ਗਈ। ਇਸ ਮੌਕੇ ਪ੍ਰਧਾਨ ਅਜੀਤ ਸਿੰਘ ਢੋਟੀਆਂ ਨੇ ਮੀਟਿੰਗ ਵਿਚ ਪਹੁੰਚੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਵੀ ਪੇਸ਼ ਕੀਤੇ।