- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਸਚਿਨ ਪਾਇਲਟ ਤੇ ਸੂਰਜ ਠਾਕੁਰ ਤਰਨਤਾਰਨ ’ਚ ਅੱਜ ਕਰਨਗੇ ਵਿਸ਼ੇਸ਼ ਮੀਟਿੰਗ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਹਾਈਕਮਾਂਡ ਵੱਲੋਂ ਸੂਬੇ ਅੰਦਰ ਸਿਆਸੀ ਹਾਲਾਤ, ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਰਿਪੋਰਟਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ ਇੰਚਾਰਜ ਸੂਰਜ ਠਾਕੁਰ 12 ਨਵੰਬਰ ਨੂੰ ਸ਼ਾਮ 4 ਵਜੇ ਸਤਿਕਾਰ ਪੈਲੇਸ ਤਰਨਤਾਰਨ ਵਿਖੇ ਪਹੁੰਚ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ’ਚ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਤਰਨਤਾਰਨ, ਪੱਟੀ, ਖੇਮਕਰਨ, ਖਡੂਰ ਸਾਹਿਬ, ਜ਼ੀਰਾ, ਕਪੂਰਥਲਾ, ਸੁਲਤਾਨਪੁਰ ਲੋਧੀ, ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ/ਸਾਬਕਾ ਵਿਧਾਇਕਾਂ, ਲੀਡਰਸ਼ਿਪ, ਪਾਰਟੀ ਦੇ ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ, ਜਥੇਬੰਦਕ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।