ਪਿੰਡ ਕੈਰੋਂਵਾਲ ’ਚ ਮਹਿਲਾ ਸ਼ਕਤੀ ਦਾ ਵੱਡਾ ਇਕੱਠ, ਸੈਂਕੜੇ ਔਰਤਾਂ ਨੇ ਫੜਿਆ ਭਾਜਪਾ ਦਾ ਪੱਲਾ ਪਿੰਡ ਕੈਰੋਂਵਾਲ ’ਚ ਮਹਿਲਾ ਸ਼ਕਤੀ ਦਾ ਵੱਡਾ ਇਕੱਠ, ਸੈਂਕੜੇ ਮਹਿਲਾਵਾਂ ਨੇ ਫੜਿਆ ਭਾਜਪਾ ਦਾ ਪੱਲਾ
Publish Date: Wed, 11 Nov 2026 07:09 PM (IST)
Updated Date: Wed, 11 Nov 2026 07:12 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਕੈਰੋਂਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵਾਂ ਹੁਲਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲਾ ਆਗੂ ਜਸਬੀਰ ਕੌਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸੈਂਕੜੇ ਔਰਤਾਂ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਉਪ ਪ੍ਰਧਾਨ ਹਰਪ੍ਰੀਤ ਸਿੰਘ ਸ਼ਿੰਦਬਾਦ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਕਾਬਲ ਸਿੰਘ, ਹਰਜੀਤ ਸਿੰਘ ਕੰਗ, ਪਾਰਟੀ ਆਗੂ ਗੁਰਜੰਟ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਈਆਂ ਔਰਤਾਂ ਕੁਲਵੰਤ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਜਸਬੀਰ ਕੌਰ, ਸ਼ਿੰਦੋ, ਗੁਰਮੀਤ ਕੌਰ, ਸੁਖਵਿੰਦਰ ਕੌਰ ਆਦਿ ਵੱਡੀ ਗਿਣਤੀ ’ਚ ਔਰਤਾਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਔਰਤਾਂ ਦੀ ਸਮਾਜਿਕ ਅਤੇ ਜਨਤਕ ਜੀਵਨ ’ਚ ਸਰਗਰਮ ਭਾਗੀਦਾਰੀ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ। ਮਹਿਲਾ ਸ਼ਕਤੀ ਦੀ ਭਾਗੀਦਾਰੀ ਨਾਲ ਹੀ ਸਮਾਜ ’ਚ ਸਕਾਰਾਤਮਕ ਤਬਦੀਲੀ, ਜਾਗਰੂਕਤਾ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ, ਸਵੈ-ਨਿਰਭਰਤਾ, ਸਿੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਔਰਤਾਂ ਨੂੰ ਸਿਰਫ਼ ਵਿਕਾਸ ਦੀਆਂ ਭਾਗੀਦਾਰ ਹੀ ਨਹੀਂ, ਸਗੋਂ ਫ਼ੈਸਲਾ ਲੈਣ ਦੀ ਪ੍ਰਕਿਰਿਆ ’ਚ ਵੀ ਅਹਿਮ ਸਥਾਨ ਮਿਲਣਾ ਚਾਹੀਦਾ ਹੈ। ਸੰਧੂ ਨੇ ਜਸਬੀਰ ਕੌਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਪੱਧਰ ’ਤੇ ਔਰਤਾਂ ਨੂੰ ਇਕਜੁੱਟ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਜਨਤਕ ਸਰਗਰਮੀਆਂ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੀ ਹਰ ਔਰਤ ਦਾ ਸਵਾਗਤ ਹੈ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸੰਗਠਨ ਨਾਲ ਜੋੜ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਹੈ। ਹਲਕਾ ਤਰਨਤਾਰਨ ਦੇ ਪਿੰਡਾਂ ’ਚ ਪਾਰਟੀ ਦੀਆਂ ਸੰਗਠਨਾਤਮਕ ਸਰਗਰਮੀਆਂ ਨੂੰ ਹੋਰ ਸਰਗਰਮ ਕਰਨ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਜਸਬੀਰ ਕੌਰ ਨੇ ਪਾਰਟੀ ’ਚ ਸ਼ਾਮਲ ਹੋਈਆਂ ਔਰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤਾਂ ਦੀ ਸਾਂਝ, ਸਹਿਯੋਗ ਅਤੇ ਸਰਗਰਮ ਭਾਗੀਦਾਰੀ ਨਾਲ ਸਮਾਜਿਕ ਕਾਰਜਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਪਾਰਟੀ ਦੇ ਨਵੇਂ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦੇ ਮਾਣ-ਸਨਮਾਨ ਅਤੇ ਭਾਗੀਦਾਰੀ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ।