- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਕੀਤਾ ਦੁੱਖ ਸਾਂਝਾ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਇਸੇ ਤਹਿਤ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਛੋਟੇ ਭਰਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਚੰਬਲ ਵੀ ਮੌਜੂਦ ਸਨ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਬ੍ਰਹਮਪੁਰਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਦੁੱਖ ਦੀ ਘੜੀ ’ਚ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।