ਐੱਨਐੱਚਐੱਮ ਯੂਨੀਅਨ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਾਰਾ ਦਿਨ ਕੀਤਾ ਰੋਸ ਮੁਜ਼ਾਹਰਾ ਐੱਨਐੱਚਐੱਮ ਯੂਨੀਅਨ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਾਰਾ ਦਿਨ ਕੀਤਾ ਰੋਸ ਮੁਜ਼ਾਹਰਾ
Publish Date: Fri, 13 Nov 2026 05:13 PM (IST)
Updated Date: Fri, 13 Nov 2026 05:15 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆਏ ਐੱਨਐੱਚਐੱਮ ਯੂਨੀਅਨ ਤਰਨਤਾਰਨ ਦੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਤਰਨਤਾਰਨ ਵਿਖੇ ਸਾਰਾ ਦਿਨ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐੱਨਐੱਚਐੱਮ ਯੂਨੀਅਨ ਤਰਨਤਾਰਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਭਰ ਦੀਆਂ ਸਮੂਹ ਐੱਨਐੱਚਐੱਮ ਯੂਨੀਅਨਾਂ ਵੱਲੋਂ ਐੱਨਐੱਚਐੱਮ ਪੰਜਾਬ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਯੂਨੀਅਨ ਦੇ ਆਗੂਆਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 17 ਨਵੰਬਰ ਦੀ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ ਸੀ ਅਤੇ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਸ ਮੀਟਿੰਗ ’ਚ ਐੱਨਐੱਚਐੱਮ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚੋਂ ਸੈਂਕੜਿਆਂ ਦੀ ਗਿਣਤੀ ’ਚ ਮੁਲਾਜ਼ਮ ਆਪਣੇ ਛੋਟੇ-ਛੋਟੇ ਬੱਚਿਆਂ ਸਮੇਤ ਇਸ ਧਰਨੇ ’ਚ ਪਹੁੰਚੇ ਸਨ ਅਤੇ ਸਾਰਾ ਦਿਨ ਪੰਜਾਬ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ ਪ੍ਰਗਟਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਮੁੜ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਨਦੀਪ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਸੱਦੇ ਤੇ ਸਿਵਲ ਸਰਜਨ ਤਰਨਤਾਰਨ ਨੂੰ 17 ਨਵੰਬਰ ਤਕ ਹੜਤਾਲ ਅਤੇ ਕੰਮ ਬੰਦ ਕਰਨ ਸਬੰਧੀ ਮੰਗ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਸ਼ੇਸ਼ ਕਮੇਟੀ ਦੀ ਹੋਣ ਵਾਲੀ ਮੀਟਿੰਗ ਮਿੱਥੀ ਤਾਰੀਖ਼ ਤਕ ਨਹੀਂ ਹੁੰਦੀ ਅਤੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ 18 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਪਟਿਆਲਾ ਸਥਿਤ ਨਿਵਾਸ ਵਿਖੇ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਐੱਨਐੱਚਐੱਮ ਮੁਲਾਜ਼ਮ ਅਤੇ ਯੂਨੀਅਨ ਦੇ ਆਗੂ ਹਾਜ਼ਰ ਸਨ। ਇਨ੍ਹਾਂ ’ਚ ਸਿਮਰਜੀਤ ਸਿੰਘ, ਜੈਸਮੀਨ ਕੌਰ, ਡਾ. ਗੁਰਸ਼ਰਨ ਸਿੰਘ, ਤੇਜਿੰਦਰ ਸਿੰਘ, ਇਕਵਲਜੀਤ ਕੌਰ, ਅਰੂਸ਼ ਭੱਲਾ, ਤਰਸੇਮ ਸਿੰਘ, ਸੰਦੀਪ ਸਿੰਘ, ਰਮਨਦੀਪ ਕੌਰ, ਜੁਗਰਾਜ ਸਿੰਘ, ਵਿਦਿਆ ਦੇਵੀ, ਅਮਰਜੀਤ ਕੌਰ, ਵਿਸ਼ਾਲ ਕੁਮਾਰ, ਕੁਲਵੰਤ ਕੌਰ, ਸੁਪ੍ਰੀਤ ਕੌਰ, ਕੋਮਲਜੀਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ, ਗੁਰਪ੍ਰੀਤ ਕੌਰ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ, ਡਾ. ਚੰਦਨ ਸ਼ਰਮਾ, ਤਰੁਣ, ਸੰਦੀਪ ਸਿੰਘ, ਕੋਮਲਜੀਤ ਕੌਰ, ਸੁਮਨ ਸਿੱਧੂ, ਰਵਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ ਅਤੇ ਮਨਿੰਦਰ ਕੌਰ ਆਦਿ ਸ਼ਾਮਿਲ ਸਨ।