ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਜੱਸਾ ਪੱਟੀ ਨੂੰ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਜੱਸਾ ਪੱਟੀ ਨੂੰ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ
Publish Date: Fri, 13 Nov 2026 07:21 PM (IST)
Updated Date: Fri, 13 Nov 2026 07:24 PM (IST)
- ਆਮ ਆਦਮੀ ਪਾਰਟੀ ਇਕਜੁੱਟ ਟੀਮ ਵਜੋਂ ਕਰ ਰਹੀ ਹੈ ਕੰਮ - 2027 ਦੀਆਂ ਚੋਣਾਂ ਲਈ ਸਮੁੱਚੀ ਟੀਮ ਪੱਬਾਂ ਭਾਰ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਵੱਲੋਂ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲਿਆ ਗਿਆ ਇਹ ਫ਼ੈਸਲਾ ਹਲਕੇ ਅੰਦਰ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਅਤੇ ਉਹ ਜਸਕੰਵਰ ਸਿੰਘ ਜੱਸਾ ਪੱਟੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੀ ਸਮੂਹਿਕ ਲੀਡਰਸ਼ਿਪ, ਸਮਰਪਿਤ ਵਰਕਰਾਂ ਅਤੇ ਮਜ਼ਬੂਤ ਜਥੇਬੰਦਕ ਢਾਂਚੇ ’ਚ ਨਿਹਿਤ ਹੈ। ਪਾਰਟੀ ਇਕ ਟੀਮ ਵਜੋਂ ਕੰਮ ਕਰਦੀ ਹੈ, ਜਿਥੇ ਹਰ ਆਗੂ ਅਤੇ ਵਰਕਰ ਦੀ ਆਪਣੀ ਅਹਿਮ ਭੂਮਿਕਾ ਅਤੇ ਜ਼ਿੰਮੇਵਾਰੀ ਹੈ। ਕਿਸੇ ਇਕ ਵਿਅਕਤੀ ਦੀ ਬਜਾਏ ਸਮੁੱਚੀ ਟੀਮ ਦੇ ਸਾਂਝੇ ਯਤਨ ਹੀ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ’ਚ ਪਾਰਟੀ ਦੀ ਸਮੁੱਚੀ ਟੀਮ ਆਪਸੀ ਤਾਲਮੇਲ, ਇਕਜੁੱਟਤਾ ਅਤੇ ਸੰਗਠਨਾਤਮਕ ਅਨੁਸ਼ਾਸਨ ਨਾਲ ਕੰਮ ਕਰ ਰਹੀ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਸਾਥੀ ਆਪਣੀ ਬਣਦੀ ਭੂਮਿਕਾ ਨਿਭਾ ਰਹੇ ਹਨ। ਬ੍ਰਹਮਪੁਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦੀ ਇਕਜੁੱਟਤਾ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਸਾਂਝੇ ਯਤਨਾਂ ਸਦਕਾ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਟੀਮ ਇੱਕੋ ਮਕਸਦ ਅਤੇ ਸਾਂਝੀ ਦਿਸ਼ਾ ਨਾਲ ਅੱਗੇ ਵਧ ਰਹੀ ਹੈ।