‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਚੋਹਲਾ ਸਾਹਿਬ ਤੋਂ ਔਰਤਾਂ ਦਾ ਵਿਸ਼ਾਲ ਜਥਾ ਰਵਾਨਾ
‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਲਈ ਚੋਹਲਾ ਸਾਹਿਬ ਤੋਂ ਔਰਤਾਂ ਦਾ ਵਿਸ਼ਾਲ ਜਥਾ ਰਵਾਨਾ
Publish Date: Sat, 14 Nov 2026 05:01 PM (IST)
Updated Date: Sat, 14 Nov 2026 05:03 PM (IST)
ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਖਹਿਰਾ ਫਾਰਮ ਸ਼ੇਰੋਂ ਵਿਖੇ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ਿਆਂ ਦਾ ਵਪਾਰ’ ਦੇ ਨਾਅਰੇ ਹੇਠ ਵਿਸ਼ਾਲ ਰੈਲੀ ਕਰਵਾਈ ਗਈ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਾਵਾਂ-ਧੀਆਂ ਨੂੰ ਸੰਬੋਧਨ ਕੀਤਾ। ਇਸ ਵਿਸ਼ਾਲ ਰੈਲੀ ’ਚ ਸ਼ਮੂਲੀਅਤ ਕਰਨ ਲਈ ਚੋਹਲਾ ਸਾਹਿਬ ਤੋਂ ਔਰਤਾਂ ਦਾ ਵੱਡਾ ਜਥਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਦੋ ਬੱਸਾਂ ਅਤੇ ਹੋਰ ਗੱਡੀਆਂ ਰਾਹੀਂ ਰਵਾਨਾ ਹੋਏ ਇਸ ਜਥੇ ’ਚ ਵੱਡੀ ਗਿਣਤੀ ਵਿਚ ਮਹਿਲਾਵਾਂ ਸ਼ਾਮਿਲ ਸਨ। ਰੈਲੀ ਵਿਚ ਸ਼ਮੂਲੀਅਤ ਨੂੰ ਲੈ ਕੇ ਮਹਿਲਾਵਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜਥੇ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਦੁਸੰਧਾ ਸਿੰਘ ਗਾਬੜੀਆ, ਰਾਕੇਸ਼ ਕੁਮਾਰ ਵਸੀਕਾ ਨਵੀਸ, ਗੁਰਵੇਵ ਸਿੰਘ ਫੌਜੀ, ਦਿਲਬਾਗ ਸਿੰਘ, ਸੁਨੀਲ ਕੁਮਾਰ ਸ਼ੀਲੂ, ਰਾਹੁਲ ਧੀਰ ਅਤੇ ਰਣਜੀਤ ਸਿੰਘ ਰਾਣਾ ਸਮੇਤ ਹੋਰ ਆਗੂ ਵੀ ਮੌਜੂਦ ਸਨ।