ਸ਼ੇਰੋਂ ਦੀ ਨਿਯੁਕਤੀ ’ਤੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਬੀਬੀ ਰਮਨਦੀਪ ਕੌਰ ਸ਼ੇਰੋਂ ਦੀ ਨਿਯੁਕਤੀ ’ਤੇ ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ
Publish Date: Sat, 14 Nov 2026 05:03 PM (IST)
Updated Date: Sat, 14 Nov 2026 05:06 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਪਾਰਟੀ ਵਰਕਰਾਂ ’ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਨਿਯੁਕਤੀ ਨੂੰ ਲੈ ਕੇ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਬੀਬੀ ਰਮਨਦੀਪ ਕੌਰ ਸ਼ੇਰੋਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤਜਿੰਦਰ ਸਿੰਘ ਪ੍ਰਿੰਸ, ਬੀਸੀ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐੱਸਸੀ ਵਿੰਗ ਦੇ ਹਲਕਾ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਮੈਂਬਰ ਜਸਬੀਰ ਸਿੰਘ ਸਾਬੀ, ਕੁਲਦੀਪ ਸਿੰਘ ਮਾਣਾ ਅਤੇ ਨੰਬਰਦਾਰ ਸੰਤੋਖ ਸਿੰਘ ਆਦਿ ਨੇ ਕਿਹਾ ਕਿ ਬੀਬੀ ਰਮਨਦੀਪ ਕੌਰ ਸ਼ੇਰੋਂ ਨੂੰ ਸੌਂਪੀ ਗਈ ਇਹ ਨਵੀਂ ਜ਼ਿੰਮੇਵਾਰੀ ਹਲਕੇ ਦੀ ਪਾਰਟੀ ਜਥੇਬੰਦੀ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਅੰਦਰ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨੂੰ ਇਕਜੁੱਟ ਕਰਕੇ ਜਥੇਬੰਦ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਅਤੇ ਮਹਿਲਾ ਵਰਕਰਾਂ ਦੀ ਸਰਗਰਮ ਸ਼ਮੂਲੀਅਤ ਵਧਾਉਣ ’ਚ ਮਦਦ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਬੀਬੀ ਰਮਨਦੀਪ ਕੌਰ ਸ਼ੇਰੋਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨਗੇ ਅਤੇ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।