ਸ੍ਰੀ ਗੁਰੂ ਅਰਜਨ ਦੇਵ ਕਾਲਜ ’ਚ ਕਰਵਾਈ ਕਨਵੋਕੇਸ਼ਨ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ’ਚ ਕਰਵਾਇਆ ਕਨਵੋਕੇਸ਼ਨ ਸਮਾਗਮ
Publish Date: Sat, 14 Nov 2026 05:31 PM (IST)
Updated Date: Sat, 14 Nov 2026 05:33 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ ਵਿਖੇ ਕਨਵੋਕੇਸ਼ਨ ਸਮਾਗਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਲਗਭਗ 200 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਡੀਨ ਕਾਲਜ ਵਿਕਾਸ ਕੌਂਸਲ ਡਾ. ਪ੍ਰੋਫੈਸਰ ਸਰੋਜ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਨਾਲ ਹੋਈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਵੱਲੋਂ ਹਾਸਿਲ ਕੀਤੀਆਂ ਸਫ਼ਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੁੱਖ ਮਹਿਮਾਨ ਡਾ. ਪ੍ਰੋਫੈਸਰ ਸਰੋਜ ਬਾਲਾ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ’ਚ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੀ ਤਰੱਕੀ ਦਾ ਮਹੱਤਵਪੂਰਨ ਆਧਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵਿੱਦਿਅਕ ਯੋਗਤਾ ਦੀ ਵਰਤੋਂ ਸਮਾਜ ਦੀ ਬਿਹਤਰੀ ਲਈ ਕਰਨ ਦਾ ਸੱਦਾ ਵੀ ਦਿੱਤਾ। ਸਮਾਗਮ ਦੇ ਅੰਤ ’ਚ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।