ਢਾਲੇ ਨੇ ਪਿੰਡ ਕਲਸ ਤੇ ਭੂਸੇ ’ਚ ਕਾਂਗਰਸੀ ਵਰਕਰਾਂ ਨਾਲ ਵਿਚਾਰਾਂ ਲਾਲੀ ਢਾਲੇ ਨੇ ਪਿੰਡ ਕਲਸ ਤੇ ਭੂਸੇ ’ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ
Publish Date: Sat, 14 Nov 2026 05:57 PM (IST)
Updated Date: Sat, 14 Nov 2026 06:00 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ, ਸਰਾਏ ਅਮਾਨਤ ਖਾਂ : ਹਲਕਾ ਤਰਨਤਾਰਨ ਦੇ ਕਾਂਗਰਸੀ ਆਗੂ ਦਵਿੰਦਰ ਸਿੰਘ ਸੰਧੂ ਲਾਲੀ ਢਾਲੇ ਵੱਲੋਂ ਪਿੰਡ ਕਲਸ ਅਤੇ ਭੂਸੇ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਤਿਆਰੀਆਂ ਸ਼ੁਰੂ ਕਰਨ ਦਾ ਸੱਦਾ ਦਿੱਤਾ। ਲਾਲੀ ਢਾਲੇ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਸਾਰੇ ਵਰਕਰਾਂ ਨੂੰ ਮਿਲ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ’ਚ ਅਜੇ ਸਮਾਂ ਹੋਣ ਦੇ ਬਾਵਜੂਦ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਕਮਰ ਕੱਸ ਲੈਣੀ ਚਾਹੀਦੀ ਹੈ, ਤਾਂ ਜੋ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਹਲਕਾ ਤਰਨਤਾਰਨ ਦੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਇਕਜੁੱਟ ਹੋ ਕੇ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਜਿਤਾਉਣ ਅਤੇ ਵਿਧਾਨ ਸਭਾ ਵਿਚ ਭੇਜਣ ਲਈ ਯਤਨ ਕਰਨ। ਇਸ ਮੌਕੇ ਸਰਪੰਚ ਗੁਰਮੀਤ ਸਿੰਘ ਭੂਸੇ, ਰਣਜੀਤ ਸਿੰਘ ਰਾਣਾ ਕਲਸ, ਮਨਜਿੰਦਰ ਸਿੰਘ ਮੰਨਾ, ਸ਼ੈਲੀ ਸੋਹਲ, ਗੁਰਭਾਗ ਸਿੰਘ ਸੋਹਲ, ਸਾਬਕਾ ਸਰਪੰਚ ਕੇਹਰ ਸਿੰਘ, ਗੁਰਭੇਜ ਸਿੰਘ ਚੀਮਾ, ਗੁਰਜੰਟ ਸਿੰਘ ਢਾਲਾ, ਨੰਬਰਦਾਰ ਕੁਲਦੀਪ ਸਿੰਘ, ਰਾਜਦੀਪ ਸਿੰਘ, ਬਲਵਿੰਦਰ ਸਿੰਘ, ਬਗੀਚਾ ਸਿੰਘ, ਸਾਬਕਾ ਸਰਪੰਚ ਰਸਾਲ ਸਿੰਘ, ਅੰਗਰੇਜ਼ ਸਿੰਘ, ਨਰਿੰਦਰ ਸਿੰਘ, ਹੈਪੀ, ਅਜੇ ਅਤੇ ਗੁਰਜੰਟ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।