ਸ਼ੇਰੋਂ ਨਾਲ ਇਸਤਰੀ ਅਕਾਲੀ ਦਲ ਨੂੰ ਮਿਲੇਗੀ ਮਜ਼ਬੂਤੀ ਰਮਨਦੀਪ ਕੌਰ ਸ਼ੇਰੋਂ ਦੀ ਨਵੀਂ ਜ਼ਿੰਮੇਵਾਰੀ ਨਾਲ ਇਸਤਰੀ ਅਕਾਲੀ ਦਲ ਨੂੰ ਮਿਲੇਗੀ ਮਜ਼ਬੂਤੀ, ਆਗੂਆਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ
Publish Date: Sat, 14 Nov 2026 05:59 PM (IST)
Updated Date: Sat, 14 Nov 2026 06:00 PM (IST)
ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਪਾਰਟੀ ਦੇ ਇਸਤਰੀ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਯਮਾਂ ਤਹਿਤ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ ਹੈ। ਇਸ ਨਿਯੁਕਤੀ ’ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਪਾਰਟੀ ਦੀ ਪੀਏਸੀ ਦੇ ਮੈਂਬਰ ਸਿਕੰਦਰ ਸਿੰਘ ਵਰਾਣਾ, ਐੱਨਆਰਆਈ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਜੱਜ ਕੈਨੇਡਾ ਅਤੇ ਮੀਤ ਪ੍ਰਧਾਨ ਵਿਨੋਦ ਕੁਮਾਰ ਕੈਨੇਡਾ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਸਮਰਪਿਤ ਇਕ ਜੁਝਾਰੂ, ਮਿਹਨਤੀ ਅਤੇ ਨਿਡਰ ਆਗੂ ਹਨ, ਜੋ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਨੂੰ ਇਸਤਰੀ ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨਾ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮਿਹਨਤ ਅਤੇ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਇਸ ਅਹਿਮ ਨਿਯੁਕਤੀ ਨਾਲ ਨਾ ਸਿਰਫ਼ ਹਲਕਾ ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ, ਸਗੋਂ ਇਸਤਰੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਵੀ ਨਵੀਂ ਦਿਸ਼ਾ ਅਤੇ ਹੁਲਾਰਾ ਮਿਲੇਗਾ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜਨ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਅੰਤ ’ਚ ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਹਲਕਾ ਖਡੂਰ ਸਾਹਿਬ ਤੋਂ ਇਤਿਹਾਸਕ ਜਿੱਤ ਦਰਜ ਕਰੇਗੀ।