ਦਿਨੋਂ-ਦਿਨ ਵਧ ਰਿਹਾ ਭਾਜਪਾ ਦਾ ਕਾਫ਼ਲਾ : ਹਰਜੀਤ ਸਿੰਘ ਸੰਧੂ ਵਿਧਾਨ ਸਭਾ ਹਲਕਾ ਤਰਨਤਾਰਨ ’ਚ ਦਿਨੋਂ-ਦਿਨ ਵਧ ਰਿਹਾ ਪਾਰਟੀ ਦਾ ਕਾਫ਼ਲਾ : ਹਰਜੀਤ ਸਿੰਘ ਸੰਧੂ
Publish Date: Sat, 14 Nov 2026 06:06 PM (IST)
Updated Date: Sat, 14 Nov 2026 06:09 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਤਰਨਤਾਰਨ ’ਚ ਆਪਣੀਆਂ ਸੰਗਠਨਾਤਮਕ ਅਤੇ ਜਨਸੰਪਰਕ ਗਤੀਵਿਧੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧ ਰਿਹਾ ਹੈ। ਪਿੰਡਾਂ ਵਿਚ ਪਾਰਟੀ ਵਰਕਰਾਂ, ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਸਥਾਪਿਤ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੇਸ਼ ਭਰ ’ਚ ਹੋ ਰਹੇ ਵਿਕਾਸ ਕਾਰਜਾਂ ਪ੍ਰਤੀ ਦਿਖਾਈ ਜਾ ਰਹੀ ਰੁਚੀ ਪਾਰਟੀ ਦੇ ਸੰਗਠਨ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡਾਂ ’ਚ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵਧ ਰਿਹਾ ਹੈ, ਉਹ ਆਉਣ ਵਾਲੇ ਸਮੇਂ ’ਚ ਇਕ ਮਜ਼ਬੂਤ ਸੰਗਠਨ ਦੀ ਨੀਂਹ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਿਰਫ਼ ਰਾਜਨੀਤਿਕ ਵਾਅਦਿਆਂ ਅਤੇ ਨਾਅਰਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ, ਸਗੋਂ ਉਹ ਆਪਣੇ ਬੱਚਿਆਂ ਦਾ ਭਵਿੱਖ, ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਖੁਸ਼ਹਾਲੀ, ਵਪਾਰੀਆਂ ਦੀ ਸੁਰੱਖਿਆ, ਪਿੰਡਾਂ ਦਾ ਵਿਕਾਸ ਅਤੇ ਸਮਾਜ ’ਚ ਅਮਨ-ਸ਼ਾਂਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਸਭ ਤੋਂ ਵੱਡਾ ਦਰਦ ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਦੀਆਂ ਚੁਣੌਤੀਆਂ ਹਨ। ਇਨ੍ਹਾਂ ਸਮੱਸਿਆਵਾਂ ਨੇ ਸੂਬੇ ਦੇ ਨੌਜਵਾਨਾਂ, ਮਾਪਿਆਂ ਅਤੇ ਕਾਰੋਬਾਰੀ ਵਰਗ ’ਚ ਚਿੰਤਾ ਪੈਦਾ ਕੀਤੀ ਹੋਈ ਹੈ। ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੂਲ ਉਦੇਸ਼ ਦੇਸ਼ ਦੇ ਹਰ ਵਰਗ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਆਮ ਨਾਗਰਿਕ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਬੁਨਿਆਦੀ ਢਾਂਚੇ, ਸੜਕਾਂ, ਰੇਲਵੇ, ਸਿਹਤ ਸੇਵਾਵਾਂ, ਸਿੱਖਿਆ, ਡਿਜ਼ੀਟਲ ਸਹੂਲਤਾਂ, ਉਦਯੋਗ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਿਨ੍ਹਾਂ ਸੂਬਿਆਂ ’ਚ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਥੇ ਵਿਕਾਸ, ਬੁਨਿਆਦੀ ਸਹੂਲਤਾਂ, ਉਦਯੋਗਿਕ ਨਿਵੇਸ਼ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਪਰਿਵਾਰ ਤਕ ਪਹੁੰਚ ਕਰਕੇ ਲੋਕਾਂ ਦੀ ਆਵਾਜ਼ ਬਣਨ ਲਈ ਵਚਨਬੱਧ ਹਨ। ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਇਸੇ ਤਰ੍ਹਾਂ ਲੋਕਾਂ ਦੇ ਸਹਿਯੋਗ ਨਾਲ ਅੱਗੇ ਵਧਦਾ ਰਹੇਗਾ ਅਤੇ ਤਰਨਤਾਰਨ ਨੂੰ ਵਿਕਾਸ, ਖੁਸ਼ਹਾਲੀ, ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੇ ਰਾਹ ’ਤੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਮਜ਼ਬੂਤ ਇਰਾਦੇ, ਸਾਫ਼ ਨੀਅਤ ਅਤੇ ਵਿਕਾਸ ਪ੍ਰਤੀ ਸਮਰਪਿਤ ਸੋਚ ਦੀ ਲੋੜ ਹੈ ਅਤੇ ਭਾਰਤੀ ਜਨਤਾ ਪਾਰਟੀ ਇਸੇ ਸੰਕਲਪ ਨਾਲ ਲੋਕਾਂ ਦੇ ਵਿਚਕਾਰ ਕੰਮ ਕਰ ਰਹੀ ਹੈ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਉਪ ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਸੀਨੀਅਰ ਆਗੂ ਹਰਜੀਤ ਸਿੰਘ ਕੰਗ, ਸੀਨੀਅਰ ਆਗੂ ਮੇਜਰ ਸਿੰਘ, ਗੁ੍ਰਭੇਜ ਸਿੰਘ ਚੱਕ ਸਿਕੰਦਰ ਆਦਿ ਆਗੂ ਹਾਜ਼ਰ ਸਨ।