ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਘਰ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ
Publish Date: Tue, 17 Nov 2026 05:33 PM (IST)
Updated Date: Wed, 18 Nov 2026 04:01 AM (IST)
ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਭਰ ਤੋਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚ ਕੇ ਅਫ਼ਸੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੀ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚੇ। ਉਨ੍ਹਾਂ ਨੇ ਬਾਪੂ ਤਰਸੇਮ ਸਿੰਘ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਮਾਤਾ ਚਰਨ ਕੌਰ ਦਾ ਵਿਛੋੜਾ ਪਰਿਵਾਰ, ਸਮੂਹ ਰਿਸ਼ਤੇਦਾਰਾਂ ਤੇ ਸੰਗਤਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਵਿਛੋੜਾ ਬੇਹੱਦ ਦੁਖਦਾਈ ਹੈ। ਉਨ੍ਹਾਂ ‘ਵਾਹਿਗੁਰੂ’ ਜੀ ਦੇ ਚਰਨਾਂ ’ਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰਕ ਮੈਂਬਰਾਂ ਤੇ ਸਮੂਹ ਸੰਗਤਾਂ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਮਾਸਟਰ ਗੁਰਿੰਦਰਪਾਲ ਸਿੰਘ ਸੰਧੂ, ਓਐੱਸਡੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਚਾਚਾ ਸੁਖਚੈਨ ਸਿੰਘ, ਮਾਤਾ ਅਮਰਜੀਤ ਕੌਰ, ਗੁਰਸੇਵਕ ਸਿੰਘ, ਅਮਰਜੀਤ ਸਿੰਘ ਐੱਚਕੇ, ਸਿਕੰਦਰ ਸਿੰਘ, ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।