ਜਸਵਿੰਦਰ ਸਿੰਘ 'ਮਾਣੋਚਾਹਲ' ਦੀ ਅੱਠਵੀਂ ਪੁਸਤਕ ਲੋਕ ਅਰਪਣ ਜਸਵਿੰਦਰ ਸਿੰਘ 'ਮਾਣੋਚਾਹਲ' ਦੀ ਅੱਠਵੀਂ ਪੁਸਤਕ ਲੋਕ ਅਰਪਣ
Publish Date: Tue, 17 Nov 2026 05:53 PM (IST)
Updated Date: Wed, 18 Nov 2026 04:01 AM (IST)
ਆਜ਼ਾਦੀ ਘੁਲਾਟੀਆਂ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਯੋਧਿਆਂ ਦੇ ਯੋਗਦਾਨ ਨੂੰ ਪੁਸਤਕ ਰਾਹੀਂ ਕੀਤਾ ਯਾਦ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬੀ ਸਾਹਿਤ ਸਭਾ ਤੇ ਸੱਭਿਆਚਾਰਕ ਕੇਂਦਰ ਤਰਨਤਾਰਨ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੇਖਕ ਜਸਵਿੰਦਰ ਸਿੰਘ ਮਾਣੋਚਾਹਲ ਦੀ ਅੱਠਵੀਂ ਪੁਸਤਕ ਆਜ਼ਾਦੀ ਲਹਿਰ, ਆਜ਼ਾਦੀ ਘੁਲਾਟੀਏ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਯੋਧੇ, ਜ਼ਿਲ੍ਹਾ ਤਰਨਤਾਰਨ ਭਾਈ ਮੋਹਨ ਸਿੰਘ ਵੈਦ ਯਾਦਗਾਰੀ ਲਾਇਬ੍ਰੇਰੀ ਤਰਨਤਾਰਨ ਵਿਖੇ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ’ਚ ਸੁਰਜੀਤ ਸਿੰਘ ਭੁੱਚਰ, ਰਘਬੀਰ ਸਿੰਘ ਭੁੱਚਰ, ਜਤਿੰਦਰ ਸਿੰਘ ਭੈਲ, ਪਰਮਜੀਤ ਸਿੰਘ ਔਜਲਾ, ਡਾ. ਦਲਬੀਰ ਸਿੰਘ ਲਹਿਰੀ, ਸਕੱਤਰ ਸਿੰਘ ਵਿੰਡ, ਜਸਬੀਰ ਸਿੰਘ ਭੁੱਲਰ, ਕਾਮਰੇਡ ਹੀਰਾ ਸਿੰਘ ਕੰਡਿਆਂਵਾਲੇ, ਜਸਪਿੰਦਰ ਸਿੰਘ ਕਸੇਲ ਅਤੇ ਸਭਾ ਦੇ ਸਰਪ੍ਰਸਤ ਬਲਬੀਰ ਸਿੰਘ ਭੈਲ ਪ੍ਰਧਾਨਗੀ ਮੰਡਲ ’ਚ ਸ਼ਾਮਿਲ ਹੋਏ। ਇਸ ਮੌਕੇ ਪ੍ਰਧਾਨਗੀ ਮੰਡਲ ਦੇ ਮੈਂਬਰਾਂ ਨੇ ਪੁਸਤਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੇਖਕ ਨੇ ਆਪਣੀ ਕਲਮ ਰਾਹੀਂ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸੂਰਬੀਰਾਂ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਯੋਧਿਆਂ ਦੇ ਯੋਗਦਾਨ ਨੂੰ ਬਾਖੂਬੀ ਪੇਸ਼ ਕੀਤਾ ਹੈ। ਉਨ੍ਹਾਂ ਲੇਖਕ ਦੇ ਸਾਹਿਤਕ ਜਜ਼ਬੇ ਅਤੇ ਇਸ ਖੇਤਰ ’ਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਪਾਠਕਾਂ ਨੂੰ ਇਹ ਪੁਸਤਕ ਪੜ੍ਹਨ ਦੀ ਅਪੀਲ ਕੀਤੀ। ਪੁਸਤਕ ਲੋਕ ਅਰਪਣ ਕਰਨ ਉਪਰੰਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਰਘਬੀਰ ਸਿੰਘ ਭੁੱਚਰ ਨੇ ਸ਼ਹੀਦਾਂ ਨੂੰ ਸਮਰਪਿਤ ਆਪਣੇ ਵਿਚਾਰ ਪੇਸ਼ ਕਰਦਿਆਂ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਪੰਥ ਪ੍ਰਤੀ ਕੁਰਬਾਨੀ ਦਾ ਜ਼ਿਕਰ ਕੀਤਾ। ਉਨ੍ਹਾਂ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਬੇਲੀ ਅਤੇ ਕਰਮ ਸਿੰਘ ਮੁੰਡਾ ਪਿੰਡ ਦੇ ਕਵੀਸ਼ਰੀ ਜਥੇ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸੰਘਰਸ਼ ਨੂੰ ਦਰਸਾਉਂਦੀ ਵਾਰ ਸੁਣਾ ਕੇ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ। ਸਮਾਗਮ ’ਚ ਗਿਆਨੀ ਗੁਰਮੀਤ ਸਿੰਘ ਨੂਰਦੀ, ਸੁਖਵਿੰਦਰ ਸਿੰਘ ਖਾਰਾ, ਬਲਬੀਰ ਸਿੰਘ ਲਹਿਰੀ, ਗੁਰਿੰਦਰਪਾਲ ਸਿੰਘ, ਉਘੇ ਲੇਖਕ ਅੰਮ੍ਰਿਤਪਾਲ ਸਿੰਘ ਖਹਿਰਾ ਗੋਇੰਦਵਾਲ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਦੇ ਪ੍ਰਧਾਨ ਸੇਲਿੰਦਰਜੀਤ ਸਿੰਘ ਰਾਜਨ, ਮੱਖਣ ਸਿੰਘ ਭੈਣੀਵਾਲ, ਕਾਮਰੇਡ ਚਰਨ ਸਿੰਘ, ਮਾਸਟਰ ਸਤਵਿੰਦਰ ਸਿੰਘ, ਜਸਬੀਰ ਸਿੰਘ ਝਬਾਲ, ਬਲਵਿੰਦਰ ਸਿੰਘ ਝਬਾਲ, ਮਲਕੀਤ ਸਿੰਘ ਸੋਚ ਪੱਟੀ, ਦੀਦਾਰ ਸਿੰਘ ਲਾਇਬ੍ਰੇਰੀਅਨ, ਤਾਰਾ ਸਿੰਘ ਲਾਇਬ੍ਰੇਰੀਅਨ, ਡਾ. ਅਜਮੇਰ ਸਿੰਘ, ਕਰਮ ਸਿੰਘ ਲਾਲਪੁਰਾ, ਇੰਦਰ ਸਿੰਘ ਮਾਨ, ਸਕੱਤਰ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ ਆਨੰਦ, ਪਰਮਜੀਤ ਸਿੰਘ ਔਜਲਾ, ਫਰੀਡਮ ਫਾਈਟਰਜ਼ ਵਾਰਿਸ ਆਰਗੇਨਾਈਜ਼ੇਸ਼ਨ ਅੰਮ੍ਰਿਤਸਰ ਦੇ ਜ਼ਿਲ੍ਹਾ ਸਕੱਤਰ, ਮੇਜਰ ਸਿੰਘ, ਜਸਪਿੰਦਰ ਸਿੰਘ ਕਸੇਲ, ਸਤਬੀਰ ਸਿੰਘ ਢੋਟੀ, ਮਲਕੀਤ ਸਿੰਘ ਫ਼ੌਜੀ, ਡਾ. ਮਨਵੰਤ ਸਿੰਘ ਸੂਦ, ਚੈਂਚਲ ਸਿੰਘ ਚਾਹਲ ਅਤੇ ਬਲਜੀਤ ਸਿੰਘ ਕਸੇਲ ਸਮੇਤ ਕਈ ਹੋਰ ਸਾਹਿਤਕਾਰਾਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਫਰੀਡਮ ਫਾਈਟਰਜ਼ ਦੇ ਪਰਿਵਾਰਾਂ ਅਤੇ ਪੰਜਾਬੀ ਸਾਹਿਤ ਸਭਾ ਤੇ ਸੱਭਿਆਚਾਰਕ ਕੇਂਦਰ ਵੱਲੋਂ ਲੇਖਕ ਜਸਵਿੰਦਰ ਸਿੰਘ ਮਾਣੋਚਾਹਲ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਲੇਖਕ ਜਸਵਿੰਦਰ ਸਿੰਘ ਮਾਣੋਚਾਹਲ ਨੇ ਬਾਖੂਬੀ ਨਿਭਾਈ। ਅੰਤ ’ਚ ਬਲਬੀਰ ਸਿੰਘ ਭੈਲ ਨੇ ਸਮਾਗਮ ਵਿਚ ਸ਼ਾਮਲ ਹੋਏ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਮੂਹ ਸਾਹਿਤਕਾਰਾਂ ਦਾ ਧੰਨਵਾਦ ਕੀਤਾ।